ਈਡੀ ਵੱਲੋਂ ਜੈਪੁਰ-ਦਿੱਲੀ ਸਣੇ ਕਈ ਜਗ੍ਹਾ ਕੀਤੀ ਗਈ ਛਾਪੇਮਾਰੀ; ਪੜ੍ਹੋ ਕੀ ਹੈ ਮਾਮਲਾ

Global Team
2 Min Read

ਨਵੀ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ ‘ਤੇ ਕਾਰਵਾਈ ਕਰਦੇ ਹੋਏ ਜੈਪੁਰ (ਰਾਜਸਥਾਨ) ਅਤੇ ਦਿੱਲੀ-ਐਨਸੀਆਰ ਦੇ ਕਈ ਸਥਾਨਾਂ ‘ਤੇ ਛਾਪੇਮਾਰੀ ਕੀਤੀ ਹੈ। ਈਡੀ ਵੱਲੋਂ ਇਹ ਕਾਰਵਾਈ 82.53 ਕਿਲੋਗ੍ਰਾਮ ਕੋਕੀਨ ਜ਼ਬਤ ਕਰਨ ਤੋਂ ਬਾਅਦ ਕੀਤੀ ਗਈ ਹੈ। ਇਸ ਮਾਮਲੇ ਵਿੱਚ, ਈਡੀ ਨੇ ਹੁਣ ਮਨੀ ਲਾਂਡਰਿੰਗ ਦੀਆਂ ਜੜ੍ਹਾਂ ਲੱਭਣ ਲਈ ਕਾਰਵਾਈ ਕੀਤੀ ਹੈ।

ਦੱਸ ਦਈਏ ਕਿ  ਇਹ ਮਾਮਲਾ ਇੱਕ ਸਾਲ ਪਹਿਲਾਂ ਰਾਸ਼ਟਰੀ ਰਾਜਧਾਨੀ ਦੇ ਜਨਕਪੁਰੀ ਅਤੇ ਨਾਂਗਲੋਈ ਇਲਾਕਿਆਂ ਤੋਂ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੁਆਰਾ ਲਗਭਗ 900 ਕਰੋੜ ਰੁਪਏ ਦੀ ਕੀਮਤ ਵਾਲੀ 82.53 ਕਿਲੋਗ੍ਰਾਮ “ਉੱਚ-ਦਰਜੇ” ਕੋਕੀਨ ਜ਼ਬਤ ਕਰਨ ਨਾਲ ਸਬੰਧਤ ਹੈ।ਨਸ਼ੀਲੇ ਪਦਾਰਥਾਂ ਦੀ ਜ਼ਬਤੀ ਦੇ ਸਬੰਧ ਵਿੱਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਅੱਜ ਸਵੇਰੇ 7 ਵਜੇ ਈਡੀ ਦੀਆਂ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਸ਼ੁਰੂ ਕੀਤੀ ਗਈ। ਸਥਾਨਕ ਪੁਲਿਸ ਦੀ ਸਹਾਇਤਾ ਨਾਲ, ਸ਼ੱਕੀ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਈਡੀ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਇੱਕ ਅੰਤਰਰਾਸ਼ਟਰੀ ਨੈੱਟਵਰਕ ਦੀ ਸ਼ਮੂਲੀਅਤ ਦਾ ਸ਼ੱਕ ਹੈ, ਅਤੇ ਉਹ ਵੱਡੇ ਪੱਧਰ ‘ਤੇ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ ਕੋਕੀਨ ਨਾਲ ਜੁੜੇ ਵਿੱਤੀ ਨੈੱਟਵਰਕ ਦੀ ਵੀ ਜਾਂਚ ਕਰ ਰਹੀ ਹੈ।

ਈਡੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਨੀ ਲਾਂਡਰਿੰਗ ਤੋਂ ਇਲਾਵਾ, ਇਸ ਮਾਮਲੇ ਵਿੱਚ ਅੰਤਰਰਾਸ਼ਟਰੀ ਨੈੱਟਵਰਕ ਅਤੇ ਸਥਾਨਕ ਹੈਂਡਲਰ ਵੀ ਸ਼ਾਮਲ ਹੋ ਸਕਦੇ ਹਨ। ਇਸ ਸਬੰਧ ਵਿੱਚ, ਈਡੀ ਨੇ ਸ਼ੁੱਕਰਵਾਰ ਸਵੇਰ ਤੋਂ ਛਾਪੇਮਾਰੀ ਕਰਨਾ ਅਤੇ ਡਿਜੀਟਲ ਸਬੂਤ ਇਕੱਠੇ ਕਰਨਾ ਸ਼ੁਰੂ ਕਰ ਦਿੱਤਾ। ਪੂਰੇ ਨੈੱਟਵਰਕ ਦੀ ਮੈਪਿੰਗ ਕਰਕੇ, ਈਡੀ ਪੂਰੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪਿਛਲੇ ਸਾਲ, ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਨਵੰਬਰ ਵਿੱਚ ਦਿੱਲੀ ਦੇ ਜਨਕਪੁਰੀ ਅਤੇ ਨੰਗਲੋਈ ਖੇਤਰਾਂ ਵਿੱਚ 82.53 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਸਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment