ਨਵੀਂ ਦਿੱਲੀ:ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੀ ਆਬਕਾਰੀ ਨੀਤੀ ਯਾਨੀ ਸ਼ਰਾਬ ਨੀਤੀ ਵਿੱਚ ਕਥਿਤ ਘਪਲੇ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੱਤਵਾਂ ਸੰਮਨ ਜਾਰੀ ਕੀਤਾ ਹੈ। ਤਾਜ਼ਾ ਸੰਮਨ ਵਿੱਚ ਕੇਂਦਰੀ ਜਾਂਚ ਏਜੰਸੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ 26 ਫਰਵਰੀ (ਸੋਮਵਾਰ) ਨੂੰ ਪੇਸ਼ ਹੋਣ ਲਈ ਕਿਹਾ ਹੈ।
ਦਸ ਦਈਏ ਕਿ ਈਡੀ ਨੇ ਕੇਜਰੀਵਾਲ ਨੂੰ ਪਹਿਲਾਂ ਵੀ 6 ਸੰਮਨ ਜਾਰੀ ਕੀਤੇ ਹਨ ਪਰ ਉਹ ਪੁੱਛਗਿੱਛ ਲਈ ਜਾਣ ਤੋਂ ਬਚਦੇ ਰਹੇ ਹਨ। ਕੇਜਰੀਵਾਲ ਅਤੇ ਉਨ੍ਹਾਂ ਦੀ ਸਮੁੱਚੀ ਪਾਰਟੀ ਸਰਬਸੰਮਤੀ ਨਾਲ ਈਡੀ ਦੇ ਸੰਮਨਾਂ ਨੂੰ ਗੈਰ-ਕਾਨੂੰਨੀ, ਗਲਤ ਅਤੇ ਅਸੰਵਿਧਾਨਕ ਦੱਸ ਰਹੀ ਸੀ। ਜਿਸ ਤੋਂ ਬਾਅਦ ਏਜੰਸੀ ਆਪਣਾ ਕੰਮ ਪੂਰਾ ਕਰਨ ਯਾਨੀ ਕੇਜਰੀਵਾਲ ਤੋਂ ਪੁੱਛਗਿੱਛ ਕਰਨ ਲਈ ਕੋਰਟ ਪਹੁੰਚੀ ਸੀ।
ਦਰਅਸਲ, ਈਡੀ ਨੇ ਕਿਹਾ ਹੈ ਕਿ ਐਕਸਾਈਜ਼ ਘੁਟਾਲੇ ਦੇ ਦੋਸ਼ੀ ਇੰਡੋਸਪੀਰੀਟ ਦੇ ਨਿਰਦੇਸ਼ਕ ਸਮੀਰ ਮਹਿੰਦਰੂ ਨੇ ਪੁੱਛਗਿੱਛ ਦੌਰਾਨ ਈਡੀ ਨੂੰ ਦੱਸਿਆ ਸੀ ਕਿ ਕੇਜਰੀਵਾਲ ਦੇ ਬੇਹੱਦ ਕਰੀਬੀ ਵਿਜੇ ਨਾਇਰ ਨੇ ਫੇਸ ਟਾਈਮ ਐਪ ਰਾਹੀਂ ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਨਾਲ ਮਿਲਾਇਆ ਸੀ। ਜਿਸ ‘ਚ ਕੇਜਰੀਵਾਲ ਨੇ ਉਨ੍ਹਾਂ ਨੂੰ ਕਿਹਾ ਕਿ ਵਿਜੇ ਨਾਇਰ ਉਨ੍ਹਾਂ ਦੇ ਆਦਮੀ ਹਨ ਅਤੇ ਉਨ੍ਹਾਂ ਨੂੰ ਨਾਇਰ ‘ਤੇ ਭਰੋਸਾ ਕਰਨਾ ਚਾਹੀਦਾ ਹੈ। ਈਡੀ ਨੇ ਅਦਾਲਤ ਵਿੱਚ ਦੱਸਿਆ ਹੈ ਕਿ ਅਰਵਿੰਦ ਕੇਜਰੀਵਾਲ ਦੇ ਘਰ ਆਬਕਾਰੀ ਨੀਤੀ ਬਾਰੇ ਮੀਟਿੰਗ ਵੀ ਹੋਈ ਸੀ। ਈਡੀ ਕੋਲ ਕਈ ਕਾਰਨ ਹਨ ਜਿਸ ਕਾਰਨ ਉਹ ਕੇਜਰੀਵਾਲ ਤੋਂ ਪੁੱਛਗਿੱਛ ਕਰਨਾ ਚਾਹੁੰਦੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।