ED ਨੇ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਮਾਮਲੇ ‘ਚ ਤੀਜਾ ਸੰਮਨ ਕੀਤਾ ਜਾਰੀ

Rajneet Kaur
2 Min Read

ਨਵੀਂ ਦਿੱਲੀ: ਦਿੱਲੀ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਸੌਰਭ ਭਾਰਦਵਾਜ ਨੇ ਕਿਹਾ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭੇਜੇ ਗਏ ਨਵੇਂ ਸੰਮਨ ਕਾਨੂੰਨੀ ਪ੍ਰਕਿਰਿਆ ਦੀ ਬਜਾਏ ਕੇਂਦਰ ਸਰਕਾਰ ਦਾ ਸਿਆਸੀ ਪ੍ਰਦਰਸ਼ਨ ਜਾਪਦਾ ਹੈ।

ਦੱਸ ਦਈਏ ਕਿ ਈਡੀ ਵੱਲੋਂ ਦੂਜੇ ਸੰਮਨ ਜਾਰੀ ਹੋਣ ਦੇ ਬਾਵਜੂਦ ਕੇਜਰੀਵਾਲ ਵੀਰਵਾਰ ਨੂੰ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਪਰ ਇੱਕ ਦਿਨ ਬਾਅਦ, ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਉਨ੍ਹਾਂ ਨੂੰ ਇੱਕ ਨਵਾਂ ਨੋਟਿਸ ਜਾਰੀ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਨੂੰ ਹੁਣ 3 ਜਨਵਰੀ ਨੂੰ ਈਡੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

‘ਆਪ’ ਆਗੂ ਨੇ ਕਿਹਾ, ‘ਇਹ ਸੰਮਨ ਕਾਨੂੰਨੀ ਪ੍ਰਕਿਰਿਆ ਨਾਲੋਂ ਕੇਂਦਰ ਸਰਕਾਰ ਵੱਲੋਂ ਸਿਆਸੀ ਦਿਖਾਵਾ ਲਗ ਰਿਹਾ ਹੈ।  ‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ ਤੀਜੀ ਵਾਰ ਤਲਬ ਕੀਤਾ ਗਿਆ ਹੈ। ਉਨ੍ਹਾਂ ਨੂੰ ਪਹਿਲਾਂ 2 ਨਵੰਬਰ ਅਤੇ ਫਿਰ 21 ਦਸੰਬਰ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ, ਪਰ ਉਨ੍ਹਾਂ ਨੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ।

ਦਸ ਦਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਦੇ ਤਹਿਤ ਕਾਰਵਾਈ ਕਰਦਾ ਹੈ। ਇਹ ਕੇਂਦਰੀ ਏਜੰਸੀ ਅਪਰਾਧਿਕ ਸ਼੍ਰੇਣੀ ਦੀ ਵਿੱਤੀ ਧੋਖਾਧੜੀ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਮਾਮਲਿਆਂ ਦੀ ਵੀ ਜਾਂਚ ਕਰਦੀ ਹੈ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share this Article
Leave a comment