ਤਿਰੂਵਨੰਤਪੁਰਮ: ਕੇਰਲ ਦੀ ਸਿਆਸਤ ਵਿੱਚ ਉਸ ਸਮੇਂ ਹਲਚਲ ਮਚ ਗਈ ਜਦੋਂ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸਾਬਕਾ ਮੁੱਖ ਮੰਤਰੀ ਪਿਨਰਾਈ ਵਿਜਯਨ ਦੇ ਘਰ ਛਾਪਾ ਮਾਰਿਆ ਹੈ। ਇਸ ਦੌਰਾਨ ਕਾਫੀ ਹੰਗਾਮਾ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਜਯਨ ਦੇ ਸਮਰਥਕਾਂ ਨੇ ਈਡੀ ਦੇ ਅਧਿਕਾਰੀਆਂ ‘ਤੇ ਹਮਲਾ ਕੀਤਾ ਅਤੇ ਵਾਹਨਾਂ ਦੀ ਭੰਨਤੋੜ ਵੀ ਕੀਤੀ।
ਦਸ ਦਈਏ ਕਿ ਈਡੀ ਨੇ ਪਿਨਾਰਾਈ ਵਿਜਯਨ ਦੀ ਧੀ ਵੀਨਾ ਵਿਜਯਨ ਦਾ ਬਿਆਨ ਦਰਜ ਕੀਤਾ ਹੈ। ਜਿਸ ਦੀ ਆਈਟੀ ਫਰਮ ‘ਐਕਸਲੋਜਿਕ ਸੋਲਿਊਸ਼ਨ’ ਇਸ ਪੂਰੇ ਵਿਵਾਦ ਦੇ ਕੇਂਦਰ ਵਿੱਚ ਹੈ। ਹਾਲਾਂਕਿ ਪਿਨਰਾਈ ਵਿਜਯਨ ਤੋਂ ਅਜੇ ਤੱਕ ਸਿੱਧੀ ਪੁੱਛਗਿੱਛ ਨਹੀਂ ਕੀਤੀ ਗਈ ਹੈ, ਪਰ ਅਜਿਹੇ ਸੰਕੇਤ ਹਨ ਕਿ ਜਿਵੇਂ-ਜਿਵੇਂ ਜਾਂਚ ਅੱਗੇ ਵਧਦੀ ਹੈ, ਅਧਿਕਾਰੀ ਉਸ ਦੇ ਬਿਆਨ ਵੀ ਦਰਜ ਕਰ ਸਕਦੇ ਹਨ।
ਇਹ ਤਾਲਮੇਲ ਕਾਰਵਾਈ ਬੁੱਧਵਾਰ ਸਵੇਰੇ ਕਰੀਬ 6 ਵਜੇ ਸ਼ੁਰੂ ਹੋਈ। ਕੇਰਲ ਹਾਈ ਕੋਰਟ ਨੇ ਈਡੀ ਨੂੰ ਸੀਐਮਆਰਐਲ ਅਤੇ ਐਕਸਲੋਜਿਕ ਵਿਚਕਾਰ ਕਥਿਤ ਵਿੱਤੀ ਲੈਣ-ਦੇਣ ਦੀ ਜਾਂਚ ਨੂੰ ਅੱਗੇ ਵਧਾਉਣ ਦੀ ਇਜਾਜ਼ਤ ਦੇਣ ਤੋਂ ਇਕ ਦਿਨ ਬਾਅਦ ਇਹ ਕਾਰਵਾਈ ਕੀਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

