ਪੰਜਾਬ ਚੋਣਾਂ ਤੋਂ ਪਹਿਲਾਂ ਸਤਿੰਧਦਰ ਜੈਨ ਨੂੰ ਗ੍ਰਿਫਤਾਰ ਕਰ ਸਕਦੀ ਹੈ ਈਡੀ-ਕੇਜਰੀਵਾਲ

TeamGlobalPunjab
2 Min Read

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਉਨ੍ਹਾਂ ਦੇ ਕੈਬਨਿਟ ਮੰਤਰੀ ਸਤੇਂਦਰ ਜੈਨ ਨੂੰ ਗ੍ਰਿਫਤਾਰ ਕਰ ਸਕਦਾ ਹੈ। ਹਾਲਾਂਕਿ, ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਵਰਕਰ ਇਨ੍ਹਾਂ ਏਜੰਸੀਆਂ ਤੋਂ ਡਰਨ ਵਾਲੇ ਨਹੀਂ ਹਨ ਕਿਉਂਕਿ ਉਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ।

ਕੇਜਰੀਵਾਲ ਨੇ ਇੱਥੇ ਇੱਕ ਡਿਜੀਟਲ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਸਾਨੂੰ ਸਾਡੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ, ਪੰਜਾਬ ਚੋਣਾਂ ਤੋਂ ਠੀਕ ਪਹਿਲਾਂ, ਈਡੀ ਸਤੇਂਦਰ ਜੈਨ (ਦਿੱਲੀ ਦੇ ਸਿਹਤ ਅਤੇ ਗ੍ਰਹਿ ਮੰਤਰੀ) ਨੂੰ ਗ੍ਰਿਫਤਾਰ ਕਰੇਗੀ।” ਉਹਨਾਂ ਦਾ ਬਹੁਤ ਸੁਆਗਤ ਹੈ। ਇਸ ਤੋਂ ਪਹਿਲਾਂ ਵੀ ਕੇਂਦਰ ਨੇ ਸਤੇਂਦਰ ਜੈਨ ਦੇ ਖਿਲਾਫ਼ ਛਾਪੇਮਾਰੀ ਕੀਤੀ ਸੀ ਪਰ ਕੁਝ ਨਹੀਂ ਮਿਲਿਆ।” ਉਨ੍ਹਾਂ ਨੇ ਦੋਸ਼ ਲਾਇਆ ਕਿ ਜਦੋਂ ਵੀ ਭਾਜਪਾ ਨੂੰ ਪਤਾ ਲੱਗਦਾ ਹੈ ਕਿ ਉਹ ਹਾਰ ਰਹੀ ਹੈ, ਉਦੋਂ ਹੀ ਉਹ ਸਾਰੀਆਂ ਕੇਂਦਰੀ ਏਜੰਸੀਆਂ ਨੂੰ ਆਪਣੇ ਵਿਰੋਧੀਆਂ ‘ਤੇ ਲਗਾ ਦਿੰਦੀ ਹੈ।

ਕੇਜਰੀਵਾਲ ਨੇ ਕਿਹਾ, ”ਚੋਣਾਂ ਹੋਣ ਕਾਰਨ ਛਾਪੇਮਾਰੀ ਅਤੇ ਗ੍ਰਿਫਤਾਰੀਆਂ ਹੋਣਗੀਆਂ। ਅਸੀਂ ਅਜਿਹੇ ਛਾਪਿਆਂ ਅਤੇ ਗ੍ਰਿਫਤਾਰੀਆਂ ਤੋਂ ਨਹੀਂ ਡਰਦੇ ਕਿਉਂਕਿ ਅਸੀਂ ਕੁਝ ਗਲਤ ਨਹੀਂ ਕੀਤਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਉਨ੍ਹਾਂ ਦੀ ਰਿਹਾਇਸ਼, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਜੈਨ ਦੀ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਗਈ ਸੀ ਅਤੇ ‘ਆਪ’ ਦੇ 21 ਵਿਧਾਇਕਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ, ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਉਨ੍ਹਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਸੀਬੀਆਈ ਅਤੇ ਇਨਕਮ ਟੈਕਸ ਵਰਗੀਆਂ ਹੋਰ ਏਜੰਸੀਆਂ ਭੇਜਣਾ ਚਾਹੁੰਦੀ ਹੈ ਤਾਂ ਉਹ ਅਜਿਹਾ ਕਰ ਸ਼ਕਦੀ ਹੈ।

Share this Article
Leave a comment