ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਲੁਧਿਆਣਾ ਰਿਹਾਇਸ਼ ‘ਤੇ ED ਦੀ ਰੇਡ

Global Team
2 Min Read

ਲੁਧਿਆਣਾ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਨੇ ਸ਼ੁੱਕਰਵਾਰ ਤੜਕੇ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਸਮੇਤ ਵੱਖ-ਵੱਖ ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। ਲੁਧਿਆਣਾ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਕੇਂਦਰੀ ਸੁਰੱਖਿਆ ਬਲਾਂ ਦੀ ਸਖ਼ਤ ਨਿਗਰਾਨੀ ਦੌਰਾਨ ਜਾਂਚ ਏਜੰਸੀ ਦੇ ਅਧਿਕਾਰੀ ਦਸਤਾਵੇਜ਼ਾਂ ਦੀ ਘੋਖ ਕਰਨ ‘ਚ ਲੱਗੇ ਹੋਏ ਹਨ।

ਸੂਤਰਾਂ ਅਨੁਸਾਰ ਇਹ ਸਾਰੀ ਕਾਰਵਾਈ ਮਨੀ ਲਾਂਡਰਿੰਗ ਦੇ ਪੁਰਾਣੇ ਮਾਮਲਿਆਂ ਅਤੇ ਜ਼ਮੀਨੀ ਸੌਦਿਆਂ ਨਾਲ ਸਬੰਧਿਤ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੀਤੀ ਜਾ ਰਹੀ ਹੈ। ਈਡੀ ਦੀ ਜਾਂਚ ਸਿਰਫ਼ ਲੁਧਿਆਣਾ ਤੱਕ ਹੀ ਸੀਮਤ ਨਹੀਂ ਹੈ, ਸਗੋਂ ਕਿਹਾ ਜਾ ਰਿਹਾ ਹੈ ਕਿ ਮੰਤਰੀ ਨਾਲ ਸਬੰਧਿਤ ਹੋਰ ਥਾਵਾਂ ‘ਤੇ ਵੀ ਨਾਲੋ-ਨਾਲ ਛਾਪੇਮਾਰੀ ਕੀਤੀ ਗਈ ਹੈ। ਈਡੀ ਦੀ ਟੀਮ ਮੁੱਖ ਤੌਰ ‘ਤੇ ਵਿੱਤੀ ਲੈਣ-ਦੇਣ ਅਤੇ ਜਾਇਦਾਦਾਂ ਦੇ ਰਿਕਾਰਡ ਨੂੰ ਸਕੈਨ ਕਰ ਰਹੀ ਹੈ।

ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਅਕਤੂਬਰ 2024 ‘ਚ ਵੀ ਸੰਜੀਵ ਅਰੋੜਾ ਉਦੋਂ ਜਾਂਚ ਏਜੰਸੀ ਦੇ ਨਿਸ਼ਾਨੇ ‘ਤੇ ਆਏ ਸਨ, ਜਦੋਂ ਉਨ੍ਹਾਂ ‘ਤੇ ਉਦਯੋਗਿਕ ਜ਼ਮੀਨ ਨੂੰ ਰਿਹਾਇਸ਼ੀ ਪ੍ਰਾਜੈਕਟ ‘ਚ ਤਬਦੀਲ ਕਰਨ ਦੇ ਗੰਭੀਰ ਦੋਸ਼ ਲੱਗ ਰਹੇ ਸਨ। ਉਸ ਸਮੇਂ ਅਰੋੜਾ ਰਾਜ ਸਭਾ ਮੈਂਬਰ ਦੀ ਭੂਮਿਕਾ ‘ਚ ਸਨ, ਪਰ ਹੁਣ ਕੈਬਨਿਟ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਵਿਰੁੱਧ ਇਸ ਕਾਰਵਾਈ ਨੇ ਸੂਬੇ ਦੇ ਸਿਆਸੀ ਗਲਿਆਰਿਆਂ ‘ਚ ਹਲਚਲ ਤੇਜ਼ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment