ਪੰਜਾਬ ‘ਚ ਫਿਰ ਗਰਮਾਇਆ ਸਿਆਸੀ ਮਾਹੌਲ! ‘ਆਪ’ ਸਾਂਸਦ ਅਸ਼ੋਕ ਮਿੱਤਲ ਦੇ ਘਰ ਈਡੀ ਦੀ RAID

Global Team
2 Min Read

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਸੰਸਥਾਪਕ-ਚਾਂਸਲਰ ਅਸ਼ੋਕ ਮਿੱਤਲ ਦੇ 9 ਟਿਕਾਣਿਆਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਰੇਡ ਕੀਤੀ। ਅੱਜ ਸਵੇਰੇ ਸਾਢੇ 7 ਵਜੇ ਦਿੱਲੀ ਤੋਂ ਈਡੀ ਦੀਆਂ ਟੀਮਾਂ ਜਲੰਧਰ ਵਿੱਚ ਉਨ੍ਹਾਂ ਦੇ ਘਰ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਸਮੇਤ ਹੋਰ ਟਿਕਾਣਿਆਂ ‘ਤੇ ਪਹੁੰਚੀਆਂ। ਫਿਲਹਾਲ ਘਰ ਦੇ ਬਾਹਰ ਪੁਲਿਸ ਤਾਇਨਾਤ ਹੈ। ਅਸ਼ੋਕ ਮਿੱਤਲ ਇਸ ਸਮੇਂ ਜਲੰਧਰ ਸਥਿਤ ਆਪਣੇ ਘਰ ਵਿੱਚ ਹਨ ਅਤੇ ਜਾਂਚ ਜਾਰੀ ਹੈ।

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਕਥਿਤ ਫੰਡ ਬੇਨਿਯਮੀਆਂ ਦੇ ਮਾਮਲੇ ਵਿੱਚ ਜਲੰਧਰ ਵਿੱਚ ਉਨ੍ਹਾਂ ਦੀ ਰਿਹਾਇਸ਼, ਫਾਰਮ ਹਾਊਸ ਅਤੇ ਯੂਨੀਵਰਸਿਟੀ ਕੈਂਪਸ ਵਿੱਚ ਤਲਾਸ਼ੀ ਲਈ ਗਈ। ਕੇਂਦਰੀ ਏਜੰਸੀ ਨੇ ਕਿਹਾ ਕਿ ਫਿਲਹਾਲ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

ਦੱਸ ਦਈਏ ਕਿ ਅਸ਼ੋਕ ਮਿੱਤਲ ਨੂੰ ਪਿਛਲੇ ਦਿਨੀਂ ‘ਆਪ’ ਨੇ ਰਾਜ ਸਭਾ ਵਿੱਚ ਰਾਘਵ ਚੱਢਾ ਦੀ ਜਗ੍ਹਾ ਪਾਰਟੀ ਦਾ ਡਿਪਟੀ ਲੀਡਰ ਬਣਾਇਆ ਸੀ। ਈਡੀ ਦੀ ਛਾਪੇਮਾਰੀ ‘ਤੇ ਆਪ ਆਗੂਆਂ ਨੇ ਕੇਂਦਰ ਦੀ ਤਿੱਖੀ ਆਲੋਚਨਾ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਨੂੰ ਘੇਰਦਿਆ ਸੋਸ਼ਲ ਮੀਡੀਆ ‘ਤੇ ਲਿਖਿਆ ਕਿ “ਭਾਜਪਾ ਵੱਲੋਂ ਪੰਜਾਬ ਚੋਣਾਂ ਦੀ ਤਿਆਰੀ ਸ਼ੁਰੂ, ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਅਤੇ ਯੂਨੀਵਰਸਿਟੀ ਵਿੱਚ ED ਦੀ ਰੇਡ… typical ਮੋਦੀ ਸਟਾਈਲ।”

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ‘ਐਕਸ’ ‘ਤੇ ਲਿਖਿਆ “ਮੋਦੀ ਨੇ ਪੰਜਾਬ ਵਿੱਚ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪਰ ਪੰਜਾਬ ਦੇ ਲੋਕ ਇਹ ਬਰਦਾਸ਼ਤ ਨਹੀਂ ਕਰਨਗੇ। ਭਾਜਪਾ ਨੂੰ ਇਸ ਦਾ ਕਰਾਰਾ ਜਵਾਬ ਦੇਵਾਂਗੇ।”

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment