ਸੁਖਪਾਲ ਖਹਿਰਾ ਦੇ ਘਰ ਈਡੀ ਦੀ ਰੇਡ

TeamGlobalPunjab
1 Min Read

ਚੰਡੀਗੜ੍ਹ : ਵਿਧਾਨ ਸਭਾ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਦੇ ਚੰਡੀਗੜ੍ਹ ਸਥਿਤ ਘਰ ਵਿੱਚ ਈਡੀ ਨੇ ਰੇਡ ਕੀਤੀ ਹੈ। ਇਸ ਦੀ ਜਾਣਕਾਰੀ ਸੁਖਪਾਲ ਖਹਿਰਾ ਵੱਲੋਂ ਦਿੱਤੀ ਗਈ। ਸੁਖਪਾਲ ਖਹਿਰਾ ਨੇ ਦੱਸਿਆ ਕਿ ਮਨੀ ਲਾਂਡਰਿੰਗ ਦੇ ਇਲਾਜ਼ਾਮਾਂ ਹੇਠ ਈਡੀ ਨੇ ਛਾਪੇਮਾਰੀ ਕੀਤੀ ਹੈ।

ਫਿਲਹਾਲ ਈਡੀ ਅਧਿਕਾਰੀ ਸੁਖਪਾਲ ਖਹਿਰਾ ਦੇ ਘਰ ਵਿੱਚ ਹੀ ਮੌਜੂਦ ਹਨ। ਕਿਸੇ ਵੀ ਬਾਹਰੀ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਸੁਖਪਾਲ ਖਹਿਰਾ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਟਿੱਕਟ ਤੋਂ ਚੋਣ ਜਿੱਤੇ ਸਨ।

- Advertisement -

ਸੁਖਪਾਲ ਖਹਿਰਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਵੀ ਰਹਿ ਚੁੱਕੇ ਹਨ। ਜਦੋਂ ਉਹ ਵਿਰੋਧੀ ਧਿਰ ਦੇ ਲੀਡਰ ਸਨ ਤਾਂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਿੱਚ ਦਿੱਲੀ ਹਾਈਕਮਾਨ ਦੀ ਦਖਲ ਨੂੰ ਲੈ ਕੇ ਖਹਿਰਾ ਨੇ ਸਵਾਲ ਚੁੱਕੇ ਸਨ ਜਿਸ ਤੋਂ ਬਾਅਦ ਉਹਨਾਂ ਨੂੰ ਵਿਰੋਧੀ ਧਿਰ ਦੇ ਲੀਡਰ ਤੋਂ ਹਟਾ ਦਿੱਤਾ ਸੀ। ਇਸ ਤੋਂ ਬਾਅਦ ਸੁਖਪਾਲ ਖਹਿਰਾ ਪਾਰਟੀ ਤੋਂ ਵੱਖ ਹੋ ਗਏ ਸਨ।

Share this Article
Leave a comment