ਨਿਊਜ਼ ਡੈਸਕ: ਆਮ ਆਦਮੀ ਪਾਰਟੀ (ਆਪ) ਦੇ ਕਈ ਨੇਤਾਵਾਂ ਦੇ ਘਰਾਂ ‘ਤੇ ਈਡੀ ਦੀ ਛਾਪੇਮਾਰੀ ਜਾਰੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ 12 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਐਮਪੀ ਐਨਡੀ ਗੁਪਤਾ ਸਮੇਤ ਕਈ ਨਾਮ ਆਮ ਆਦਮੀ ਪਾਰਟੀ ਦੇ ਉਨ੍ਹਾਂ ਆਗੂਆਂ ਦੇ ਘਰਾਂ ਵਿੱਚ ਸ਼ਾਮਿਲ ਹਨ ਜਿਨ੍ਹਾਂ ਦੇ ਘਰ ਈਡੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਈਡੀ ਦੀ ਟੀਮ ਸੀਐਮ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਰਿਸ਼ਵ ਕੁਮਾਰ ਦੇ ਘਰ ਵੀ ਪਹੁੰਚੀ ਹੈ।
ਦਿੱਲੀ ‘ਚ ਆਮ ਆਦਮੀ ਪਾਰਟੀ ਦੇ ਕਰੀਬ 12 ਟਿਕਾਣਿਆਂ ‘ਤੇ ਈਡੀ ਦੀ ਛਾਪੇਮਾਰੀ ਚੱਲ ਰਹੀ ਹੈ। ਈਡੀ ਦੀ ਟੀਮ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਇਹ ਛਾਪੇਮਾਰੀ ਕਰ ਰਹੀ ਹੈ। ਈਡੀ ਦੀ ਟੀਮ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਐਨਡੀ ਗੁਪਤਾ, ਕੇਜਰੀਵਾਲ ਦੇ ਨਿੱਜੀ ਸਕੱਤਰ ਰਿਸ਼ਵ ਕੁਮਾਰ ਅਤੇ ਦਿੱਲੀ ਜਲ ਬੋਰਡ ਦੇ ਸਾਬਕਾ ਮੈਂਬਰ ਸ਼ਲਭ ਕੁਮਾਰ ਦੇ ਘਰ ਪਹੁੰਚੀ ਹੈ। ਉਨ੍ਹਾਂ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਆਤਿਸ਼ੀ ਨੇ ਕਿਹਾ, ‘ਈਡੀ ਵੱਡਾ ਖੁਲਾਸਾ ਕਰਨ ਵਾਲੀ ਸੀ, ਜਿਸ ਕਾਰਨ ਅੱਜ ਸਵੇਰੇ 7 ਵਜੇ ਤੋਂ ‘ਆਪ’ ਨੇਤਾਵਾਂ ਦੇ ਘਰ ਈਡੀ ਦੀ ਛਾਪੇਮਾਰੀ ਸ਼ੁਰੂ ਹੋ ਗਈ। ਸੀਐਮ ਦੇ ਪੀਏ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।