ਚੰਡੀਗੜ੍ਹ: ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਈਡੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੇ ਘਰ ਈਡੀ ਵਲੋਂ ਛਾਪੇਮਾਰੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਰੇਤ ਦੀ ਨਾਜਾਇਜ਼ ਮਾਈਨਿੰਗ ਨਾਲ ਸਬੰਧਤ ਹੈ।
ਭੁਪਿੰਦਰ ਹਨੀ ਦੇ ਲੁਧਿਆਣਾ ਸਥਿਤ ਘਰ ‘ਤੇ 3 ਥਾਵਾਂ ‘ਤੇ ਈਡੀ ਦੀ ਛਾਪੇਮਾਰੀ ਜਾਰੀ ਹੈ।
ਜਾਣਕਾਰੀ ਅਨੁਸਾਰ ਇਸ ਵੇਲੇ ਲੁਧਿਆਣਾ, ਮੋਹਾਲੀ ਸਣੇ ਪੰਜਾਬ ਤੇ ਹਰਿਆਣਾ ਦੇ ਪੰਚਕੂਲਾ ਨੂੰ ਮਿਲਾ ਕੇ ਕੁੱਲ 12 ਥਾਵਾਂ ‘ਤੇ ਛਾਪੇਮਾਰੀ ਜਾਰੀ ਹੈ।
ਪੰਜਾਬ ਵਿਧਾਨ ਸਭਾ ਚੋਣਾਂ 2022 ਹੁਣ 20 ਫਰਵਰੀ ਨੂੰ ਹੋਣਗੀਆਂ ਅਤੇ ਚੋਣ ਤੋਂ ਪਹਿਲਾਂ ਇਸਨੂੰ ਕੇਂਦਰ ਸਰਕਾਰ ਦੀ ਵੱਡੀ ਕਾਰਵਾਈ ਮੰਨਿਆ ਜਾ ਰਿਹਾ ਹੈ।