ਫਾਸਟਵੇਅ ਕੇਬਲ ਨੈੱਟਵਰਕ ਸਣੇ ਕਈ ਕੰਪਨੀਆਂ ‘ਤੇ ਈ.ਡੀ ਦੀ ਰੇਡ

TeamGlobalPunjab
1 Min Read

ਲੁਧਿਆਣਾ:  ਕੇਂਦਰੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਲੁਧਿਆਣਾ ਦੀ ਫ਼ਿਰੋਜ਼ਪੁਰ ਰੋਡ ‘ਤੇ ਸਥਿਤ ਗ੍ਰੈਂਡ ਵਾਕ ਮਾਲ ਵਿਚਲੇ ਫਾਸਟਵੇਅ ਟਰਾਂਸਮਿਸ਼ਨ ਦੇ ਦਫ਼ਤਰ, ਜੁਝਾਰ ਟਰਾਂਸਪੋਰਟ ਦੇ ਦਫ਼ਤਰ ਅਤੇ ਕੰਪਨੀ ਦੇ ਮਾਲਕ ਦੇ ਘਰ ‘ਤੇ ਛਾਪੇਮਾਰੀ ਕੀਤੀ ਹੈ।

ਜਾਣਕਾਰੀ ਅਨੁਸਾਰ ਵਿਭਾਗ ਦੀਆਂ ਟੀਮਾਂ ਵੱਲੋਂ ਪੰਜਾਬ ਵਿੱਚ ਇੱਕੋ ਸਮੇਂ ਅੱਠ ਥਾਵਾਂ ’ਤੇ ਛਾਪੇਮਾਰੀ ਕਰਕੇ ਰਿਕਾਰਡ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਈਡੀ ਦੀ ਕਾਰਵਾਈ ਨੂੰ ਸਹੀ ਠਹਿਰਾਇਆ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ 5 ਸਾਲ ਪਹਿਲਾਂ ਉਨ੍ਹਾਂ ਨੇ ਮਲਟੀ ਸਿਸਟਮ ਆਪਰੇਟਰਾਂ, ਫਾਸਟ-ਵੇਅ ਦੇ ਏਕਾਧਿਕਾਰ ਤੋਂ ਛੁਟਕਾਰਾ ਪਾਉਣ, ਹਜ਼ਾਰਾਂ ਕਰੋੜਾਂ ਦਾ ਟੈਕਸ ਇਕੱਠਾ ਕਰਨ ਅਤੇ ਲੋਕਾਂ ਨੂੰ ਸਸਤੀਆਂ ਕੇਬਲ ਮੁਹੱਈਆ ਕਰਵਾਉਣ ਲਈ ਸਥਾਨਕ ਆਪਰੇਟਰਾਂ ਨੂੰ ਸ਼ਕਤੀ ਪ੍ਰਦਾਨ ਕਰਨ ਲਈ ਨੀਤੀ ਅੱਗੇ ਰੱਖੀ ਸੀ। ਫਾਸਟ-ਵੇਅ ਵਿਰੁੱਧ ਲੋੜੀਂਦੀ ਕਾਰਵਾਈ ਕੀਤੇ ਬਿਨਾਂ ਪੰਜਾਬ ਦਾ ਹੱਲ ਸੁਝਾਉਣਾ ਗਲਤ ਹੈ।

Share this Article
Leave a comment