ED ਵੱਲੋਂ ਸਿਸੋਦੀਆ ਤੇ ਕਈ ਹੋਰ ਅਧਿਕਾਰੀਆਂ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ

Rajneet Kaur
2 Min Read

ਨਵੀਂ ਦਿੱਲੀ:  ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਬਕਾਰੀ ਨੀਤੀ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਦੀ ਜਾਂਚ ਦੇ ਸਿਲਸਿਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਕਈ ਹੋਰ ਅਧਿਕਾਰੀਆਂ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ। ਦਸ ਦਈਏ ਕਿ ਸੀਬੀਆਈ ਨੇ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ 2021-22 ਵਿੱਚ ਬੇਨਿਯਮੀਆਂ ਨੂੰ ਲੈ ਕੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ 15 ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਅਤੇ ਇਸ ਵਿੱਚ ਮੁੱਖ ਮੁਲਜ਼ਮਾਂ ਦੀ ਸੂਚੀ ਵਿੱਚ ਉਪ ਮੁੱਖ ਮੰਤਰੀ ਦਾ ਨਾਮ ਪਹਿਲੇ ਨੰਬਰ ‘ਤੇ ਹੈ।

ਈਡੀ ਨੇ ਸੀਬੀਆਈ ਵੱਲੋਂ ਦਰਜ ਐੱਫਆਈਆਰ ਦਾ ਨੋਟਿਸ ਲੈਣ ਤੋਂ ਬਾਅਦ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਅਪਰਾਧਕ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਸੀਬੀਆਈ ਵੱਲੋਂ ਦਰਜ ਕੇਸ ਵਿੱਚ ਸਿਸੋਦੀਆ ਅਤੇ 14 ਹੋਰ ਅਧਿਕਾਰੀ ਨਾਮਜ਼ਦ ਹਨ। ਸੀਬੀਆਈ ਨੇ 19 ਅਗਸਤ ਨੂੰ ਸੱਤ ਸੂਬਿਆਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਵਿੱਚ 19 ਥਾਵਾਂ ’ਤੇ ਛਾਪੇ ਮਾਰੇ ਸਨ, ਜਿਨ੍ਹਾਂ ਵਿੱਚ ਸਿਸੋਦੀਆ ਅਤੇ ਆਈਏਐੱਸ ਅਧਿਕਾਰੀ ਤੇ ਦਿੱਲੀ ਦੇ ਸਾਬਕਾ ਆਬਕਾਰੀ ਕਮਿਸ਼ਨਰ ਅਰਵਾ ਗੋਪੀ ਕ੍ਰਿਸ਼ਨ ਦੀ ਰਿਹਾਇਸ਼ ਵੀ ਸ਼ਾਮਲ ਸੀ। ਸਿਸੋਦੀਆ ਕੋਲ ਕੋਈ ਹੋਰ ਮੰਤਰਾਲਿਆਂ ਤੋਂ ਇਲਾਵਾ ਆਬਕਾਰੀ ਵਿਭਾਗ ਵੀ ਹੈ।  ਈਡੀ ਦਿੱਲੀ ਆਬਕਾਰੀ ਨੀਤੀ ਲਿਆਉਣ ਅਤੇ ਇਸ ਨੂੰ ਲਾਗੂ ਕਰਨ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਦੀ ਜਾਂਚ ਕਰੇਗੀ।

ਇਸ ਦੇ ਨਾਲ ਹੀ ਸ਼ਰਾਬ ਉਤਪਾਦਕਾਂ ਨੂੰ ਐਲਜੀ ਦੀ ਇਜਾਜ਼ਤ ਤੋਂ ਬਿਨਾਂ ਲਾਭ ਦੇਣ, ਸ਼ਰਾਬ ਵੇਚਣ ਵਾਲਿਆਂ ਦਾ ਈਐਮਡੀ ਵਾਪਸ ਕਰਨ ਅਤੇ ਐਲ1, ਐਲ7 ਲਾਇਸੈਂਸ ਦੇਣ ਦੀ ਪ੍ਰਕਿਰਿਆ ਵਿੱਚ ਘਪਲੇ ਦਾ ਵੀ ਦੋਸ਼ ਹੈ। ਇਸ ਦੇ ਨਾਲ ਹੀ ਕੇਨ ਬੀਅਰ ਪਾਲਿਸੀ ਵਿੱਚ ਗੜਬੜੀ ਦੇ ਦੋਸ਼ ਵੀ ਲੱਗੇ ਹਨ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share This Article
Leave a Comment