ਜ਼ਹਿਰੀਲੀ ਸ਼ਰਾਬ ਘੁਟਾਲੇ ਮਾਮਲੇ ‘ਚ ਈਡੀ ਨੇ ਕੀਤਾ ਕੇਸ ਦਰਜ, 7 ਜ਼ਿਲ੍ਹਿਆਂ ਦੇ SSP ਤੋਂ ਮੰਗਿਆ ਰਿਕਾਰਡ

TeamGlobalPunjab
1 Min Read

ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਪੀਣ ਦੇ ਨਾਲ ਅੰਮ੍ਰਿਤਸਰ, ਤਰਨ ਤਾਰਨ ਅਤੇ ਗੁਰਦਾਸਪੁਰ ਦੇ ਬਟਾਲਾ ‘ਚ ਹੋਈਆਂ ਮੌਤਾਂ ਦੇ ਮਾਮਲੇ ‘ਚ ਹੁਣ ਈਡੀ ਨੇ ਦਖ਼ਲ ਦੇ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਵਿੱਚ ਜ਼ੋਰਾਂ ਨਾਲ ਚੱਲ ਰਹੇ ਸ਼ਰਾਬ ਦੇ ਨਾਜਾਇਜ਼ ਧੰਦੇ ਦੀ ਹੁਣ ਈਡੀ ਜਾਂਚ ਕਰੇਗੀ।

ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਜਾਂਚ ਵਿੱਚ ਤੇਜ਼ੀ ਲਿਆਉਂਦੇ ਹੋਏ ਸੱਤ ਜ਼ਿਲ੍ਹਿਆਂ ਦੇ ਪੁਲਿਸ ਕਪਤਾਨਾਂ ਨੂੰ ਇੱਕ ਹਫ਼ਤੇ ਅੰਦਰ ਸ਼ਰਾਬ ਘੁਟਾਲੇ ਨਾਲ ਜੁੜੇ ਹੋਏ ਸਾਰੇ ਰਿਕਾਰਡ ਦੇਣ ਦੀ ਹਦਾਇਤ ਦਿੱਤੀ ਹੈ ।

ਪੁਲਿਸ ਕਪਤਾਨਾਂ ਨੂੰ ਕਿਹਾ ਗਿਆ ਹੈ ਕਿ ਸੱਤ ਦਿਨਾਂ ਦੇ ਅੰਦਰ-ਅੰਦਰ ਸ਼ਰਾਬ ਘੁਟਾਲੇ ਨਾਲ ਜੁੜੇ ਸਾਰੇ ਦਸਤਾਵੇਜ਼ ਜਲੰਧਰ ਵਿਚ ਈਡੀ ਦੇ ਦਫ਼ਤਰ ਪਹੁੰਚਾਏ ਜਾਣ। ਇਨ੍ਹਾਂ ਵਿਚ ਮੁਹਾਲੀ, ਪਟਿਆਲਾ, ਖੰਨਾ, ਲੁਧਿਆਣਾ, ਤਰਨਤਾਰਨ, ਬਟਾਲਾ ਅਤੇ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸ਼ਾਮਲ ਹਨ।

Share This Article
Leave a Comment