ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਘਰ ਸਣੇ 12 ਟਿਕਾਣਿਆਂ ’ਤੇ ਮੰਗਲਵਾਰ ਸਵੇਰੇ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਵੱਡੀਆਂ ਖਬਰਾਂ ਸਾਹਮਣੇ ਆਉਣ ਲੱਗੀਆਂ ਹਨ।
ਇਕ ਰਿਪੋਰਟ ‘ਚ ਈਡੀ ਵੱਲੋਂ ਬਰਾਮਦ ਕੀਤੀ ਨਕਦੀ ਦੀਆਂ ਤਸਵੀਰਾਂ ਜਾਰੀ ਕਰਦਿਆਂ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਦੀ ਸਾਲੀ ਦੇ ਬੇਟੇ ਭੁਪਿੰਦਰ ਸਿੰਘ ਹਨੀ ਦੇ ਲੁਧਿਆਣਾ ਸਥਿਤ ਘਰ ਵਿੱਚੋਂ ਈ.ਡੀ. ਨੇ 4 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ ਜਦਕਿ ਉਨ੍ਹਾਂ ਦੇ ਇਕ ਹੋਰ ਸਾਥੀ ਸੰਦੀਪ ਕੁਮਾਰ ਦੇ ਟਿਕਾਣੇ ਤੋਂ 2 ਕਰੋੜ ਰੁਪਏ ਬਰਾਮਦ ਕੀਤੇ ਹਨ।
ਇਸ ਤੋਂ ਇਲਾਵਾ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਛਾਪੇਮਾਰੀ ਦੌਰਾਨ ਈ.ਡੀ.ਨੂੰ ਕਈ ਅਹਿਮ ਸੁਰਾਗ ਅਤੇ ਦਸਤਾਵੇਜ਼ ਹਾਸਲ ਹੋਏ ਹਨ ਜਿਨ੍ਹਾਂ ਦੇ ਆਧਾਰ ’ਤੇ ਜਾਂਚ ਅੱਗੇ ਵਧਾਈ ਜਾ ਰਹੀ ਹੈ।