ਮਹਾਦੇਵ ਐਪ ਮਾਮਲਾ: ED ਨੇ ਕਪਿਲ ਸ਼ਰਮਾ, ਹੁਮਾ ਕੁਰੈਸ਼ੀ ਅਤੇ ਸ਼ਰਧਾ ਕਪੂਰ ਨੂੰ ਭੇਜਿਆ ਸੰਮਨ

Rajneet Kaur
2 Min Read

ਨਿਊਜ਼ ਡੈਸਕ: ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ‘ਚ ਈਡੀ ਵੱਲੋਂ ਪਹਿਲਾਂ ਰਣਬੀਰ ਕਪੂਰ ਉੱਤੇ ਐਕਸ਼ਨ ਲਿਆ ਗਿਆ ਸੀ। ਜਿਸ ਤੋਂ ਬਾਅਦ ਹੁਣ ਇਸ ‘ਚ ਤਿੰਨ ਹੋਰ ਨਾਮ ਦਰਜ ਹੋ ਗਏ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਸ਼ਹੂਰ ਟੀਵੀ ਕਾਮੇਡੀਅਨ ਕਪਿਲ ਸ਼ਰਮਾ, ਅਦਾਕਾਰਾ ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਨੂੰ ਸੰਮਨ ਜਾਰੀ ਕਰ ਦਿੱਤੇ ਹਨ। ਉਨ੍ਹਾਂ ਸਭ ਨੂੰ ਪੇਸ਼ ਹੋ ਕੇ ਬਿਆਨ ਦੇਣ ਲਈ ਕਿਹਾ ਗਿਆ ਹੈ।

ਦਸਣਯੋਗ ਹੈ ਕਿ ਇਹ ਮਾਮਲਾ ਛੱਤੀਸਗੜ੍ਹ ਦੇ ਮਹਾਦੇਵ ਸੱਟੇਬਾਜ਼ੀ ਐਪ ਨਾਲ ਸਬੰਧਿਤ ਹੈ। ਜਿਸ ਦੀ ਜਾਂਚ ਦੀ ਜ਼ਿੰਮੇਵਾਰੀ ਈਡੀ ਵੱਲੋਂ ਚੁੱਕੀ ਜਾ ਰਹੀ ਹੈ। ਇਸ ‘ਚ ਈਡੀ ਨੇ ਮਸ਼ਹੂਰ ਅਦਾਕਾਰ ਰਣਬੀਰ ਕਪੂਰ ਨੂੰ ਸੰਮਨ ਜਾਰੀ ਕਰ ਦਿੱਤੇ ਸਨ।ਰਣਬੀਰ ਕਪੂਰ ਵੱਲੋਂ ਵੀ ਈਡੀ ਵੱਲੋਂ ਭੇਜੇ ਸੰਮਨ ਦਾ ਜਵਾਬ ਦਿੱਤਾ ਗਿਆ ਹੈ। ਰਣਬੀਰ ਨੇ ਈਡੀ ਕੋਲ ਪਹੁੰਚ ਕਰਕੇ ਦੋ ਹਫਤਿਆਂ ਦੇ ਸਮੇਂ ਦੀ ਮੰਗ ਕੀਤੀ ਹੈ।

ਇਸ ਮਾਮਲੇ ‘ਚ 17 ਤੋਂ ਜ਼ਿਆਦਾ ਬਾਲੀਵੁੱਡ ਸਿਤਾਰੇ ਜਾਂਚ ਦੇ ਘੇਰੇ ‘ਚ ਹਨ। ਮਹਾਦੇਵ ਐਪ ਦੇ ਪ੍ਰਮੋਟਰ ਸੌਰਭ ਚੰਦਰਾਕਰ ਅਤੇ ਰਵੀ ਉੱਪਲ ਨੇ ਕਥਿਤ ਤੌਰ ‘ਤੇ ਸੱਟੇਬਾਜ਼ੀ ਤੋਂ ਕਮਾਏ ਪੈਸੇ ਦੀ ਵਰਤੋਂ ਮਸ਼ਹੂਰ ਹਸਤੀਆਂ ਨੂੰ ਭੁਗਤਾਨ ਕਰਨ ਲਈ ਕੀਤੀ।ਈਡੀ ਦੇ ਸੂਤਰਾਂ ਅਨੁਸਾਰ ਬਾਲੀਵੁੱਡ ਅਤੇ ਟਾਲੀਵੁੱਡ ਅਦਾਕਾਰਾਂ ਦੇ ਨਾਲ-ਨਾਲ ਖਿਡਾਰੀਆਂ ਸਮੇਤ ਦਰਜਨ ਤੋਂ ਵੱਧ ਸਿਤਾਰਿਆਂ ਦੀ ਜਾਂਚ ਚੱਲ ਰਹੀ ਹੈ। ਰਣਬੀਰ ਕਪੂਰ ਕਥਿਤ ਤੌਰ ‘ਤੇ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਸਟਾਰ ਹਨ ਅਤੇ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਐਪ ਲਈ ਇਸ਼ਤਿਹਾਰ ਦਿੱਤਾ ਹੈ।

ਈਡੀ ਵੱਲੋਂ ਜਾਂਚ ਦੌਰਾਨ ਇਸ ਮਾਮਲੇ ‘ਚ ਕਾਮੇਡੀਅਨ ਕਪਿਲ ਸ਼ਰਮਾ, ਅਦਾਕਾਰਾ ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਦੀ ਮੌਜੂਦਗੀ ਪਾਈ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਤਿੰਨਾਂ ਨੂੰ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ। ਤਸੱਲੀਬਖਸ਼ ਜਾਂਚ ਉਪਰੰਤ ਹੀ ਸਪਸ਼ਟ ਰੂਪ ‘ਚ ਕੁਝ ਕਿਹਾ ਜਾ ਸਕਦਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment