ਚੰਡੀਗੜ੍ਹ: ED ਵੱਲੋਂ ਤਤਕਾਲੀ ਕਾਂਗਰਸ ਸਰਕਾਰ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਬਹੁਤ ਕਰੋੜੀ ਫੂਡ ਸਪਲਾਈ ਦੇ ਟੈਂਡਰ ਘੁਟਾਲੇ ਵਿੱਚ ਗ੍ਰਿਫਤਾਰੀ ਕਰਨ ਤੋਂ ਬਾਅਦ ਹੁਣ ਮੋਹਾਲੀ ਜ਼ਿਲ੍ਹੇ ਚ ਹੋਏ ਬਹੁ ਕਰੋੜੀ ਅਮਰੂਦਾਂ ਦੇ ਬਾਗਾਂ ਦੇ ਘੁਟਾਲੇ ਦੀ ED ਨੇ ਜਾਂਚ ਸ਼ੁਰੂ ਕਰ ਦਿੱਤੀ।
ਮਿਲੀ ਜਾਣਕਾਰੀ ਅਨੁਸਾਰ ਗਮਾਡਾ ਤੋਂ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ੇ ਵਜੋਂ ਕਰੋੜਾਂ ਰੁਪਈਆ ਹਾਸਲ ਕਰਨ ਵਾਲੇ ਕਈ ਪਹਿਲਾਂ ਹੀ ਵਿਜੀਲੈਂਸ ਵੱਲੋਂ FIR ਵਿੱਚ ਨਾਮਜਦ ਕੀਤੇ ਗਏ ਲੋਕਾਂ ਤੇ ਅਧਿਕਾਰੀਆਂ ਨੂੰ ਸੰਮਨ ਭੇਜੇ ਗਏ ਹਨ।
ਇਹ ਵੀ ਪਤਾ ਲੱਗਾ ਹੈ ਕਿ ਮੁਆਵਜ਼ਾ ਪ੍ਰਾਪਤ ਕਰਨ ਵਾਲੇ ਵਾਕਰਪੁਰ ਪਿੰਡ ਦੇ ਕਿਸਾਨਾਂ ਨੂੰ ਵੀ ਸੰਮਨ ਆਏ ਹਨ। ਈਡੀ ਵੱਲੋਂ ਕਾਰਵਾਈ ਸ਼ੁਰੂ ਕਰਨ ਤੇ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਜਿੱਥੇ ਹੜਕੰਪ ਮੱਚ ਗਿਆ ਹੈ ਉੱਥੇ ਅੱਧੀ ਦਰਜਨ ਤੋਂ ਵਧੇਰੇ IAS ਤੇ PCS ਅਧਿਕਾਰੀਆਂ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।