ਨਿਊਜ਼ ਡੈਸਕ: ਦਿੱਲੀ ਸ਼ਰਾਬ ਘਪਲੇ ਮਾਮਲੇ ‘ਚ ਇਕ ਵਾਰ ਫਿਰ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ। ਈਡੀ ਵੱਲੋਂ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿਚ ਭੇਜਿਆ ਗਿਆ ਇਹ ਚੌਥਾ ਸੰਮਨ ਹੈ।ਈਡੀ ਨੇ ਕੇਜਰੀਵਾਲ ਨੂੰ 18 ਜਨਵਰੀ ਨੂੰ ਈਡੀ ਦਫ਼ਤਰ ਵਿੱਚ ਪੁੱਛਗਿੱਛ ਲਈ ਬੁਲਾਇਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 2 ਨਵੰਬਰ, 21 ਦਸੰਬਰ ਤੇ 3 ਜਨਵਰੀ ਨੂੰ ਸੰਮਨ ਜਾਰੀ ਕੀਤਾ ਗਏ ਸਨ ਪਰ ਉਹ ਪੁੱਛਗਿਛ ਵਿਚ ਸ਼ਾਮਿਲ ਨਹੀਂ ਹੋਏ ਸਨ।
ਈਡੀ ਨੇ ਜਦੋਂ ਪਹਿਲੀ ਵਾਰ ਸੰਮਨ ਜਾਰੀ ਕੀਤਾ ਤਾਂ ਕੇਜਰੀਵਾਲ ਨੇ ਜਵਾਬ ਦਿੱਤਾ ਕਿ ਉਹ ਚੋਣ ਪ੍ਰਚਾਰ ਲਈ ਮੱਧ ਪ੍ਰਦੇਸ਼ ਜਾ ਰਹੇ ਹਨ। ਇਸ ਤੋਂ ਬਾਅਦ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਏ ਅਤੇ ਉਹ ਚੋਣ ਪ੍ਰਚਾਰ ਲਈ ਮੱਧ ਪ੍ਰਦੇਸ਼ ਚਲੇ ਗਏ। ਹੁਣ ਦੇਖਣਾ ਹੋਵੇਗਾ ਕਿ ਕੇਜਰੀਵਾਰ ਇਸ ਚੌਥੇ ਸੰਮਨ ਦੇ ਬਾਅਦ ਈਡੀ ਦੇ ਸਾਹਮਣੇ ਪੇਸ਼ ਹੁੰਦੇ ਹਨ ਜਾਂ ਨਹੀਂ। ਈਡੀ ਦੇ ਲਗਾਤਾਰ ਸੰਮਨ ਜਾਰੀ ਹੋਣ ਦੇ ਬਾਅਦ ਆਮ ਆਦਮੀ ਪਾਰਟੀ ਦਾਅਵਾ ਕਰ ਰਹੀ ਹੈ ਕਿ ਇਹ ਸਾਰੀ ਪ੍ਰਕਿਰਿਆ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਲਈ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।