ED ਪੰਜਾਬ ‘ਚ ਤਸਕਰਾਂ ਤੋਂ ਜ਼ਬਤ ਕੀਤੀ ਜਾਇਦਾਦ ਦੀ ਕਰੇਗੀ ਜਾਂਚ

Global Team
2 Min Read

ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟੋਰੇਟ ਪੰਜਾਬ ਵਿੱਚ ਤਸਕਰਾਂ ਤੋਂ ਜ਼ਬਤ ਕੀਤੀ ਜਾਇਦਾਦ ਦੀ ਜਾਂਚ ਕਰੇਗਾ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਜ਼ਬਤ ਕੀਤੀ ਗਈ ਜਾਇਦਾਦ ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਕੀਤੀ ਗਈ ਹੈ।

ਸੂਤਰਾਂ ਅਨੁਸਾਰ ਹਾਲ ਹੀ ਵਿੱਚ ਰੋਪੜ ਜ਼ਿਲ੍ਹੇ ਵਿੱਚ ਨਸ਼ਾ ਤਸਕਰ ਜਗਦੀਸ਼ ਭੋਲਾ ਦੀ ਜ਼ਮੀਨ ’ਤੇ ਨਾਜਾਇਜ਼ ਮਾਈਨਿੰਗ ਦੀ ਵਾਪਰੀ ਘਟਨਾ ਤੋਂ ਬਾਅਦ ਸਾਰੀਆਂ ਜਾਇਦਾਦਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਦਾ ਫੈਸਲਾ ਕੀਤਾ ਗਿਆ ਹੈ।

ਦਰਅਸਲ ਆਨੰਦਪੁਰ ਸਾਹਿਬ ‘ਚ ਰੇਤ ਮਾਫ਼ੀਆ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜ਼ਬਤ ਕੀਤੀ ਹੋਈ ਜ਼ਮੀਨ ‘ਤੇ ਹੀ ਗ਼ੈਰ ਕਾਨੂੰਨੀ ਮਾਈਨਿੰਗ ਕਰ ਦਿੱਤੀ ਹੈ। ਜਿਸ ਥਾਂ ‘ਤੇ ਗ਼ੈਰ ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਹੈ ਇਹ ਜ਼ਮੀਨ ਆਨੰਦਪੁਰ ਸਾਹਿਬ ਹਲਕੇ ਦੀ 142 ਕਨਾਲ ਹੈ ਯਾਨੀ 18 ਏਕੜ ਹੈ।

ਇਹ ਜ਼ਮੀਨ 6000 ਕਰੋੜ ਦੇ ਅੰਤਰਰਾਸ਼ਟਰੀ ਡਰੱਗ ਦੇ ਸਰਗਨਾ ਜਗਦੀਸ਼ ਭੋਲਾ ਦੀ ਹੈ। ਜਿਸ ਨੂੰ ਈਡੀ ਨੇ ਜ਼ਬਤ ਕੀਤਾ ਸੀ। 7 ਸਾਲ ਪਹਿਲਾਂ ਈਡੀ ਨੇ ਇਸ ਜ਼ਮੀਨ ‘ਤੇ ਕਾਰਵਾਈ ਕੀਤੀ ਸੀ ਅਤੇ ਆਪਣੇ ਕਬਜ਼ੇ ਵਿੱਚ ਲੈ ਲਈ ਸੀ। ਮੌਕੇ ‘ਤੇ ਜ਼ਮੀਨ ਦੀ ਹਾਲਤ ਦੇਖ ਕੇ ਇਵੇਂ ਲੱਗਦਾ ਹੈ ਕਿ ਰੇਤ ਮਾਫ਼ੀਆ ਕਾਫ਼ੀ ਲੰਬੇ ਸਮੇਂ ਤੋਂ ਇਸ ਜ਼ਮੀਨ ‘ਚ ਮਾਈਨਿੰਗ ਕਰ ਰਿਹਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment