ਭਾਰਤੀ ਕਾਰੋਬਾਰੀਆਂ ਤੋਂ ਜਬਰੀ ਵਸੂਲੀ ਕਰਨ ਦੇ ਮਾਮਲੇ ’ਚ ਪੰਜਾਬੀ ਨੌਜਵਾਨ ਆਏ ਅੜਿੱਕੇ

Global Team
2 Min Read

ਐਡਮਿੰਟਨ: ਐਡਮਿੰਟਨ ਪੁਲਿਸ (Edmonton Police) ਵੱਲੋਂ ਕੈਨੇਡਾ ‘ਚ ਭਾਰਤੀ ਮੂਲ ਦੇ ਕਾਰੋਬਾਰੀਆਂ ਤੋਂ ਜਬਰੀ ਵਸੂਲੀ ਦੇ ਮਾਮਲੇ ‘ਚ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ‘ਚ ਕਈ ਥਾਈਂ ਭਾਰਤੀ ਕਾਰੋਬਾਰੀਆਂ ਨੂੰ ਧਮਕੀ ਭਰੀਆਂ ਚਿੱਠੀਆਂ ਭੇਜਣ ਅਤੇ ਕਾਰੋਬਾਰੀ ਅਦਾਰਿਆਂ ਜਾਂ ਘਰਾਂ ’ਤੇ ਗੋਲੀਆਂ ਚਲਾਉਣ ਦੀਆਂ ਵਾਰਦਾਤਾਂ ਹੋ ਚੁੱਕੀਆਂ ਹਨ। ਉੱਥੇ ਹੀ ਬ੍ਰਿਟਿਸ਼ ਕੋਲੰਬੀਆ ‘ਚ ਪੁਲਿਸ ਨੇ ਕੁਝ ਗ੍ਰਿਫ਼ਤਾਰੀਆਂ ਕੀਤੀਆਂ ਹਨ, ਪਰ ਉਨ੍ਹਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ।

ਦੂਜੇ ਪਾਸੇ ਐਡਮਿੰਟਨ ਪੁਲਿਸ ਵੱਲੋਂ ਗ੍ਰਿਫ਼ਤਾਰ 6 ਜਣਿਆਂ ਵਿਚੋਂ ਪੰਜ ਦੀ ਸ਼ਨਾਖਤ ਪਰਮਿੰਦਰ ਸਿੰਘ, ਹਸਨ ਡੈਂਬਿਲ, ਅਰਜੁਨ ਸਹਿਨਾਨ, ਮਾਨਵ ਹੀਰ ਅਤੇ ਰਵਿੰਦਰ ਸੰਧੂ ਵਜੋਂ ਕੀਤੀ ਗਈ ਹੈ ਜਦਕਿ ਛੇਵੇਂ ਸ਼ੱਕੀ ਦੀ ਉਮਰ 18 ਸਾਲ ਤੋਂ ਘੱਟ ਹੋਣ ਕਾਰਨ ਉਸ ਦਾ ਨਾਂ ਗੁਪਤ ਰੱਖਿਆ ਗਿਆ ਹੈ। 20 ਸਾਲ ਦੇ ਪਰਮਿੰਦਰ ਸਿੰਘ ਵਿਰੁੱਧ ਹਥਿਆਰਾਂ ਨਾਲ ਸਬੰਧਤ 12 ਦੋਸ਼ ਆਇਦ ਕੀਤੇ ਗਏ ਹਨ ਅਤੇ ਉਹ 19 ਅਕਤੂਬਰ ਨੂੰ ਹੋਈ ਗ੍ਰਿਫ਼ਤਾਰੀ ਮਗਰੋਂ ਹੁਣ ਤੱਕ ਪੁਲਿਸ ਹਿਰਾਸਤ ਵਿਚ ਹੈ। ਪਰਮਿੰਦਰ ਸਿੰਘ ’ਤੇ ਐਡਮਿੰਟਨ ਲੌਰਲ ਏਰੀਆ ਵਿਚਲੇ ਇਕ ਘਰ ’ਤੇ ਗੋਲੀਆਂ ਚਲਾਉਣ ਦਾ ਦੋਸ਼ ਹੈ।

ਦੂਜੇ ਪਾਸੇ 18 ਸਾਲ ਦੇ ਹਸਨ ਡੈਂਬਿਲ, 18 ਸਾਲ ਦੇ ਹੀ ਮਾਨਵ ਹੀਰ ਅਤੇ 19 ਸਾਲ ਦੇ ਰਵਿੰਦਰ ਸੰਧੂ ਵਿਰੁੱਧ 19 ਦਸਬੰਰ ਨੂੰ ਇਕ ਘਰ ਨੂੰ ਅੱਗ ਲਾਉਣ ਦੇ ਮਾਮਲੇ ਵਿਚ ਅਗਜ਼ਨੀ ਦੇ ਦੋਸ਼ ਆਇਦ ਕੀਤੇ ਗਏ ਪਰ ਨਾਬਾਲਗ ਸਣੇ ਇਨ੍ਹਾਂ ਚਾਰੇ ਜਣਿਆਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿਤਾ ਗਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment