ਸਮਰ ਕੈਂਪ ਦੇ ਨਾਮ ‘ਤੇ ਬੱਚਿਆ ਨੂੰ ਸਕੂਲ ਭੇਜਣ ਵਾਲੇ ਮਾਪਿਆਂ ਲਈ ਖਬਰ

Prabhjot Kaur
1 Min Read

ਲੁਧਿਆਣਾ: ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਗਰਮੀ ਦੀ ਚਿਤਾਵਨੀ ਅਤੇ ਬੱਚਿਆਂ ਦੀ ਸਿਹਤ ਤੇ ਸੁਰੱਖਿਆ ਦੇ ਮੱਦੇਨਜਰ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਮਿਤੀ 21/05/2024 ਤੋਂ 30/06/2024 ਤੱਕ ਛੁੱਟੀਆਂ ਦਾ ਅਲਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਹੁਣ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਜਿਲ੍ਹਾ ਸਿੱਖਿਆ ਅਫਸਰ (ਸੈ: ਸਿ) ਲੁਧਿਆਣਾ ਵੱਲੋਂ ਸਕੂਲਾਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਸ ਸਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿਚ ਲਿਖਿਆ ਗਿਆ ਹੈ- ‘‘ਉਪਰੋਕਤ ਹਵਾਲੇ ਅਧੀਨ ਪੱਤਰ ਰਾਹੀਂ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਗਰਮੀ ਦੀ ਚਿਤਾਵਨੀ ਅਤੇ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਰਕਾਰੀ/ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 21.5.2024 ਤੋਂ 30.06.2024 ਤੱਕ ਗਰਮੀਆਂ ਦੀਆਂ ਛੁੱਟੀਆਂ ਐਲਾਨ ਕੀਤੀਆਂ ਗਈਆਂ ਸਨ।

ਪਰ ਦਫ਼ਤਰ ਦੇ ਧਿਆਨ ਵਿੱਚ ਆਇਆ ਹੈ ਕਿ ਸਕੂਲਾਂ ਵਿੱਚ ਸਮਰ ਕੈਂਪ ਲਗਾ ਕੇ ਬੱਚਿਆਂ ਨੂੰ ਸਕੂਲ ਬੁਲਾਇਆ ਜਾ ਰਿਹਾ ਹੈ। ਇਸ ਲਈ ਆਪ ਨੂੰ ਹਦਾਇਤ ਕੀਤੀ ਜਾਂਦੀ ਹੈ ਸਕੂਲ ਵਿੱਚ ਸਮਰ ਕੈਂਪ ਨਾ ਲਗਾਏ ਜਾਣ। ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਪਾਲਣਾ ਨਾ ਕਰਨ ਦੀ ਸੂਰਤ ਵਿੱਚ ਸਕੂਲ ਮੁੱਖੀ ਵਿਰੁੱਧ ਅਨੁਸਾਸਨੀ ਕਾਰਵਾਈ ਕੀਤੀ ਜਾਵੇਗੀ।

- Advertisement -

Share this Article
Leave a comment