ਪ੍ਰਿੰਸੀਪਲ ਨੇ ਸਿੱਖ ਬੱਚੇ ਦੇ ਪੁੱਟੇ ਵਾਲ , ਵੀਡੀਓ ਵਾਇਰਲ ਹੋਣ ‘ਤੇ ਸਿੱਖਿਆ ਮੰਤਰੀ ਬੈਂਸ ਦੀ ਕਾਰਵਾਈ

Global Team
3 Min Read

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹੁਸ਼ਿਆਰਪੁਰ ‘ਚ ਪ੍ਰਿੰਸੀਪਲ ਦੀਆਂ ਹਰਕਤਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਹਨ।ਪੰਜਾਬ ਦੇ ਹੁਸ਼ਿਆਰਪੁਰ ਦੇ ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਨੇ ਇੱਕ ਵਿਦਿਆਰਥੀ ਦੇ ਵਾਲ ਖਿੱਚ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਹ ਘਟਨਾ ਬੱਦੋ ਪਿੰਡ ਦੇ ਇੱਕ ਨਿੱਜੀ ਸਕੂਲ ਵਿੱਚ ਵਾਪਰੀ। ਜਿੱਥੇ ਸਕੂਲ ਦੇ ਪ੍ਰਿੰਸੀਪਲ ਨੇ ਨਾ ਸਿਰਫ਼ ਇੱਕ ਵਿਦਿਆਰਥੀ ਦੀ ਕੁੱਟਮਾਰ ਕੀਤੀ ਸਗੋਂ ਇੱਕ ਸਿੱਖ ਬੱਚੇ ਦੇ ਵਾਲ ਵੀ ਪੁੱਟੇ।

ਸਿੱਖਿਆ ਮੰਤਰੀ ਬੈਂਸ ਨੇ ਸਪੱਸ਼ਟ ਕੀਤਾ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਹ ਵੀਡੀਓ ਇੱਕ ਪ੍ਰਾਈਵੇਟ ਸਕੂਲ ਦੀ ਹੈ ਜਿਸ ਵਿੱਚ ਇੱਕ ਅਧਿਆਪਕ ਇੱਕ ਮਾਸੂਮ ਬੱਚੇ ਨੂੰ ਬੇਰਹਿਮੀ ਨਾਲ ਕੁੱਟਦਾ ਨਜ਼ਰ ਆ ਰਿਹਾ ਹੈ, ਇਸ ਘਟਨਾ ਨੂੰ ਸਰਕਾਰੀ ਸਕੂਲ ਨਾਲ ਗਲਤ ਢੰਗ ਨਾਲ ਜੋੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਪ੍ਰਾਈਵੇਟ ਸਕੂਲ ਵਿੱਚ ਇਹ ਘਟਨਾ ਵਾਪਰੀ ਹੈ। ਸਿੱਖਿਆ ਮੰਤਰੀ ਬੈਂਸ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਕੂਲ ਮਾਲਕ, ਪ੍ਰਿੰਸੀਪਲ ਅਤੇ ਸਬੰਧਤ ਅਧਿਆਪਕ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਕੁਝ ਮੀਡੀਆ ਘਰਾਣਿਆਂ ਦੀ ਨਿੰਦਾ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਇਸ ਘਟਨਾ ਨੂੰ ਸਰਕਾਰੀ ਸਕੂਲ ਨਾਲ ਜੋੜ ਰਿਹਾ ਹੈ।ਉਨ੍ਹਾਂ ਕਿਹਾ ਕਿ ਅਜਿਹੇ ਝੂਠੇ ਦਾਅਵੇ ਮਿਹਨਤੀ ਸਰਕਾਰੀ ਅਧਿਆਪਕਾਂ ਦਾ ਅਕਸ ਖਰਾਬ ਕਰਦੇ ਹਨ। ਇਹ ਅਧਿਆਪਕ ਵਿਦਿਆਰਥੀਆਂ ਦੀ ਸਫ਼ਲਤਾ ਲਈ ਵੱਧ ਤੋਂ ਵੱਧ ਕਲਾਸਾਂ, ਜਾਗਰੂਕਤਾ ਮੁਹਿੰਮਾਂ ਅਤੇ ਹੋਰ ਕਈ ਉਪਰਾਲੇ ਕਰ ਰਹੇ ਹਨ।

ਵੀਡੀਓ ‘ਚ ਸਾਫ ਨਜ਼ਰ ਆ ਰਿਹਾ ਹੈ ਕਿ ਵਿਦਿਆਰਥੀ ਦਰਦ ਅਤੇ ਡਰ ਕਾਰਨ ਰੋ ਰਿਹਾ ਸੀ ਪਰ ਪ੍ਰਿੰਸੀਪਲ ਆਪਣੀ ਹਰਕਤ ਰੋਕਣ ਦੀ ਬਜਾਏ ਹੋਰ ਹਿੰਸਕ ਹੋ ਰਹੀ ਹੈ। ਸਿੱਖ ਜਥੇਬੰਦੀਆਂ ਅਤੇ ਸਮਾਜ ਸੇਵੀਆਂ ਨੇ ਇਸ ਨੂੰ ਸਿੱਖੀ ਦੇ ਪ੍ਰਤੀਕਾਂ ਦਾ ਅਪਮਾਨ ਦੱਸਿਆ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

 

Share This Article
Leave a Comment