ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ

Rajneet Kaur
2 Min Read

ਚੰਡੀਗੜ੍ਹ:  ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਨੂੰ ਵਰਦੀਆਂ ਲਈ ਇੰਤਜ਼ਾਰ ਨਹੀਂ ਕਰਨਾ ਪਵੇਗਾ। ਹਰਜੋਤ ਸਿੰਘ ਬੈਂਸ ਨੇ ਇਹ ਐਲਾਨ ਕੀਤਾ ਹੈ ਕਿ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਅਪ੍ਰੈਲ ਦੇ ਅੰਤ ਤੱਕ ਵਿਦਿਆਰਥੀਆਂ ਨੂੰ ਵਰਦੀਆਂ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿਤਾਬਾਂ ਵੀ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ‘ਚ 20 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹਨ। ਜਿੱਥੇ 25 ਲੱਖ ਦੇ ਕਰੀਬ ਵਿਦਿਆਰਥੀ ਸਿੱਖਿਆ ਪ੍ਰਾਪਤ ਕਰਦੇ ਹਨ ਪਰ ਹਰ ਵਾਰ ਵਿਦਿਆਰਥੀਆਂ ਨੂੰ ਵਰਦੀਆਂ ਆਦਿ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਇੱਕ ਹੋਰ ਪਹਿਲ ਕਦਮੀ ਕਰਨ ਜਾ ਰਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਵਿਦਿਆਰਥੀਆਂ ਨੂੰ ਵਰਦੀਆਂ ਦੇਣ ਦਾ ਕੰਮ ਨਵੰਬਰ ਜਾਂ ਦਸੰਬਰ ਤੱਕ ਮੁਕੰਮਲ ਕਰ ਲੈਂਦੀਆਂ ਸਨ ਪਰ ਇਹ ਪਹਿਲੀ ਵਾਰ ਹੈ ਕਿ ਇਹ ਕੰਮ ਮਿੱਥੇ ਸਮੇਂ ‘ਚ ਕੀਤਾ ਜਾ ਰਿਹਾ ਹੈ। ਇਸ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਹੁਤ ਫਾਇਦਾ ਹੋਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment