ਚੰਡੀਗੜ੍ਹ : ਨਿੱਜੀ ਸਕੂਲਾਂ ਖਿਲਾਫ਼ ਪੰਜਾਬ ਸਰਕਾਰ ਨੇ ਸਖ਼ਤ ਹੁਕਮ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਸਾਰੇ ਨਿੱਜੀ ਸਕੂਲਾਂ ਨੂੰ ਸਾਰੀ ਦੁਕਾਨਾਂ ਉਤੇ ਕਿਤਾਬਾਂ ਤੇ ਵਰਦੀਆਂ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ ਤਾਂ ਜੋ ਮਾਪੇ ਕਿਸੇ ਵੀ ਦੁਕਾਨ ਤੋਂ ਖ਼ਰੀਦਦਾਰੀ ਕਰ ਸਕਣ।ਹੁਕਮਾਂ ਅਨੁਸਾਰ ਦੋ ਸਾਲ ਤਕ ਪ੍ਰਾਈਵੇਟ ਸਕੂਲ ਵਰਦੀਆਂ ਨਹੀਂ ਬਦਲ ਸਕਣਗੇ। ਇਸ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ‘ਚ ਕਿਤਾਬਾਂ ਵਾਲੀਆਂ ਦੁਕਾਨਾਂ ਦੀ ਲਿਸਟ ਲਗਾਉਣੀ ਹੋਵੇਗੀ। ਨਾਲ ਹੀ ਉਨ੍ਹਾਂ ਇਹ ਚਿਤਾਵਨੀ ਵੀ ਦਿੱਤੀ ਹੈ ਕਿ ਉਲੰਘਣਾ ਕਰਨ ‘ਤੇ ਸਕੂਲ ਮਾਲਕ ਖਿਲਾਫ਼ ਕਾਰਵਾਈ ਹੋਵੇਗੀ।
ਮਾਣਯੋਗ ਮੁੱਖ ਮੰਤਰੀ @BhagwantMann ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ,ਸਿਖਿਆ ਵਿਭਾਗ ਵਲੋਂ ਨਿਜੀ ਸਕੂਲਾਂ ਖਿਲਾਫ ਮਿਲ ਰਹੀਆਂ ਸ਼ਕਾਇਤਾਂ ਦੇ ਮੱਦੇ ਨਜਰ, ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ । ਕਿਸੇ ਪ੍ਰਕਾਰ ਦੀ ਮਨਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।#EducationForAll pic.twitter.com/kB7JST7xIn
— Gurmeet Singh Meet Hayer (@meet_hayer) April 12, 2022
ਸਿੱਖਿਆ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਨਿੱਜੀ ਸਕੂਲਾਂ ਖਿਲਾਫ ਮਿਲ ਰਹੀਆਂ ਸ਼ਕਾਇਤਾਂ ਦੇ ਮੱਦੇਨਜ਼ਰ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਪ੍ਰਕਾਰ ਦੀ ਮਨਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਨਾ ਵਧਾਉਣ ਸਬੰਧੀ ਹਦਾਇਤਾਂ ਜਾਰੀ ਕਰ ਚੁੱਕੇ ਹਨ ਤੇ ਅਜਿਹਾ ਨਾ ਕਰਨ ਵਾਲੇ ਸਕੂਲਾਂ ਖਿਲਾਫ਼ ਕਾਰਵਾਈ ਦੀ ਤਿਆਰੀ ਵੀ ਚੱਲ ਰਹੀ ਹੈ। ਮੋਹਾਲੀ ਦੇ 419 ਸਕੂਲਾਂ ਤੇ ਲੁਧਿਆਣਾ ਦੇ 1466 ਪ੍ਰਾਈਵੇਟ ਸਕੂਲਾਂ ਦੀ ਲਿਸਟ ਤਿਆਰ ਹੋ ਚੁੱਕੀ ਹੈ ਤੇ ਸਿੱਖਿਆ ਵਿਭਾਗ ਦੀ ਪੜਤਾਲੀਆ ਟੀਮ ਜਲਦ ਹੀ ਇੱਥੇ ਜਾ ਕੇ ਫੀਸਾਂ ਦੀ ਜਾਂਚ ਕਰੇਗੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.