ਨਿੱਜੀ ਸਕੂਲਾਂ ਖ਼ਿਲਾਫ਼ ਸਿੱਖਿਆ ਮੰਤਰੀ ਦੇ ਨਵੇਂ ਹੁਕਮ ਜਾਰੀ

TeamGlobalPunjab
2 Min Read

ਚੰਡੀਗੜ੍ਹ : ਨਿੱਜੀ ਸਕੂਲਾਂ ਖਿਲਾਫ਼ ਪੰਜਾਬ ਸਰਕਾਰ ਨੇ ਸਖ਼ਤ ਹੁਕਮ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਸਾਰੇ ਨਿੱਜੀ ਸਕੂਲਾਂ ਨੂੰ ਸਾਰੀ ਦੁਕਾਨਾਂ ਉਤੇ ਕਿਤਾਬਾਂ ਤੇ ਵਰਦੀਆਂ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ ਤਾਂ ਜੋ ਮਾਪੇ ਕਿਸੇ ਵੀ ਦੁਕਾਨ ਤੋਂ ਖ਼ਰੀਦਦਾਰੀ ਕਰ ਸਕਣ।ਹੁਕਮਾਂ ਅਨੁਸਾਰ ਦੋ ਸਾਲ ਤਕ ਪ੍ਰਾਈਵੇਟ ਸਕੂਲ ਵਰਦੀਆਂ ਨਹੀਂ ਬਦਲ ਸਕਣਗੇ। ਇਸ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ  ‘ਚ ਕਿਤਾਬਾਂ ਵਾਲੀਆਂ ਦੁਕਾਨਾਂ ਦੀ ਲਿਸਟ ਲਗਾਉਣੀ ਹੋਵੇਗੀ। ਨਾਲ ਹੀ ਉਨ੍ਹਾਂ ਇਹ ਚਿਤਾਵਨੀ ਵੀ ਦਿੱਤੀ ਹੈ ਕਿ ਉਲੰਘਣਾ ਕਰਨ ‘ਤੇ ਸਕੂਲ ਮਾਲਕ ਖਿਲਾਫ਼ ਕਾਰਵਾਈ ਹੋਵੇਗੀ।

- Advertisement -

ਸਿੱਖਿਆ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਨਿੱਜੀ ਸਕੂਲਾਂ ਖਿਲਾਫ ਮਿਲ ਰਹੀਆਂ ਸ਼ਕਾਇਤਾਂ ਦੇ ਮੱਦੇਨਜ਼ਰ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਪ੍ਰਕਾਰ ਦੀ ਮਨਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਨਾ ਵਧਾਉਣ ਸਬੰਧੀ ਹਦਾਇਤਾਂ ਜਾਰੀ ਕਰ ਚੁੱਕੇ ਹਨ ਤੇ ਅਜਿਹਾ ਨਾ ਕਰਨ ਵਾਲੇ ਸਕੂਲਾਂ ਖਿਲਾਫ਼ ਕਾਰਵਾਈ ਦੀ ਤਿਆਰੀ ਵੀ ਚੱਲ ਰਹੀ ਹੈ। ਮੋਹਾਲੀ ਦੇ 419 ਸਕੂਲਾਂ ਤੇ ਲੁਧਿਆਣਾ ਦੇ 1466 ਪ੍ਰਾਈਵੇਟ ਸਕੂਲਾਂ ਦੀ ਲਿਸਟ ਤਿਆਰ ਹੋ ਚੁੱਕੀ ਹੈ ਤੇ ਸਿੱਖਿਆ ਵਿਭਾਗ ਦੀ ਪੜਤਾਲੀਆ ਟੀਮ ਜਲਦ ਹੀ ਇੱਥੇ ਜਾ ਕੇ ਫੀਸਾਂ ਦੀ ਜਾਂਚ ਕਰੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment