ਹਰਿਆਣਾ, 27 ਮਾਰਚ: ਹਰਿਆਣਾ ਸਰਕਾਰ ਨੇ ਸੂਬੇ ਵਿੱਚ ਇਸ ਵਾਰ ਈਦ ਦੀ ਛੁੱਟੀ ਰੱਦ ਕਰ ਦਿੱਤੀ ਹੈ। ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ ਇਸ ਅਨੁਸਾਰ ਵਿੱਤੀ ਸਾਲ 2024-25 ਦੀ ਸਮਾਪਤੀ ਕਾਰਨ ਈਦ ਦੀਆਂ ਛੁੱਟੀਆਂ ਰੱਦ ਕਰਨ ਦੀ ਗੱਲ ਕਹੀ ਗਈ ਹੈ।
ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਪੱਤਰ ਅਨੁਸਾਰ ਵਿੱਤੀ ਸਾਲ 2024-25 ਦੀ ਸਮਾਪਤੀ ਕਾਰਨ ਈਦ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ 29 ਅਤੇ 30 ਮਾਰਚ ਵੀਕਐਂਡ ਹਨ ਅਤੇ 31 ਮਾਰਚ ਵਿੱਤੀ ਸਾਲ ਦਾ ਆਖਰੀ ਦਿਨ ਹੈ।