ਅੱਜ ਦੇਸ਼ ਵਿੱਚ ਈਦ-ਉਲ-ਅਜ਼ਹਾ (ਬਕਰੀਦ) ਮਨਾਇਆ ਜਾ ਰਿਹਾ ਹੈ। ਮੁਸਲਿਮ ਭਾਈਚਾਰੇ ਦੇ ਲੋਕ ਮਸਜਿਦਾਂ ਅਤੇ ਈਦਗਾਹਾਂ ਵਿੱਚ ਜਾ ਕੇ ਨਮਾਜ਼ ਅਦਾ ਕਰ ਰਹੇ ਹਨ ਅਤੇ ਇੱਕ-ਦੂਜੇ ਨੂੰ ਗਲੇ ਲਗਾ ਕੇ ਮੁਬਾਰਕਬਾਦ ਦੇ ਰਹੇ ਹਨ। ਇਸ ਮੌਕੇ ‘ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਤੋਂ ਇਲਾਵਾ ਕਈ ਹੋਰ ਨੇਤਾਵਾਂ ਨੇ ਵੀ ਈਦ-ਉਲ-ਅਜ਼ਹਾ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸਪਾ ਮੁਖੀ ਅਖਿਲੇਸ਼ ਯਾਦਵ, ਬਸਪਾ ਮੁਖੀ ਮਾਇਆਵਤੀ ਅਤੇ ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਵੀ ਮੁਬਾਰਕਬਾਦ ਪੇਸ਼ ਕੀਤੀ ਹੈ।
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਸ਼ੁਭਕਾਮਨਾਵਾਂ
ਰਾਸ਼ਟਰਪਤੀ ਮੁਰਮੂ ਨੇ ਆਪਣੇ ਐਕਸ ਹੈਂਡਲ ‘ਤੇ ਕਿਹਾ, “ਈਦ-ਉਲ-ਅਜ਼ਹਾ ਦੇ ਪਵਿੱਤਰ ਮੌਕੇ ‘ਤੇ, ਮੈਂ ਸਾਰੇ ਦੇਸ਼ ਵਾਸੀਆਂ, ਖਾਸ ਕਰਕੇ ਮੁਸਲਿਮ ਭਰਾਵਾਂ ਅਤੇ ਭੈਣਾਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ। ਇਹ ਤਿਉਹਾਰ ਕੁਰਬਾਨੀ, ਇਮਾਨ ਅਤੇ ਕਈ ਉੱਚ ਆਦਰਸ਼ਾਂ ਦੇ ਮਹੱਤਵ ਨੂੰ ਸਮਝਾਉਂਦਾ ਹੈ। ਆਓ, ਇਸ ਸ਼ੁਭ ਮੌਕੇ ‘ਤੇ ਅਸੀਂ ਸਾਰੇ ਮਿਲ ਕੇ ਸਮਾਜ ਅਤੇ ਦੇਸ਼ ਲਈ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਦਾ ਪ੍ਰਣ ਲਈਏ।”
ईद-उज-जुहा के पावन अवसर पर, मैं सभी देशवासियों, विशेष रूप से मुस्लिम भाइयों और बहनों को हार्दिक बधाई और शुभकामनाएं देती हूं। यह त्योहार बलिदान, आस्था तथा अनेक उदात्त आदर्शों के महत्व को समझाता है। आइए, इस शुभ अवसर पर हम सब मिलकर समाज और देश के लिए समर्पण की भावना के साथ कार्य…
— President of India (@rashtrapatibhvn) June 7, 2025
ਪੀਐਮ ਮੋਦੀ ਨੇ ਈਦ-ਉਲ-ਅਜ਼ਹਾ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, “ਈਦ-ਉਲ-ਅਜ਼ਹਾ ਦੀਆਂ ਦਿਲੀ ਸ਼ੁਭਕਾਮਨਾਵਾਂ। ਇਹ ਮੌਕਾ ਸਦਭਾਵਨਾ ਨੂੰ ਪ੍ਰੇਰਿਤ ਕਰੇ ਅਤੇ ਸਾਡੇ ਸਮਾਜ ਵਿੱਚ ਅਮਨ ਦੇ ਤਾਣੇ-ਬਾਣੇ ਨੂੰ ਮਜ਼ਬੂਤ ਕਰੇ। ਮੈਂ ਸਭ ਦੀ ਚੰਗੀ ਸਿਹਤ ਅਤੇ ਖੁਸ਼ਹਾਲੀ ਦੀ ਕਾਮਨਾ ਕਰਦਾ ਹਾਂ।”
Best wishes on Eid ul-Adha. May this occasion inspire harmony and strengthen the fabric of peace in our society. Wishing everyone good health and prosperity.
— Narendra Modi (@narendramodi) June 7, 2025
ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ, “ਮੈਂ ਸਭ ਨੂੰ ਈਦ ਦੀਆਂ ਬਹੁਤ-ਬਹੁਤ ਮੁਬਾਰਕਬਾਦ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਇਹ ਈਦ ਜੰਮੂ-ਕਸ਼ਮੀਰ, ਇਸ ਦੇਸ਼ ਅਤੇ ਦੁਨੀਆ ਦੇ ਮੁਸਲਮਾਨਾਂ ਲਈ ਚੰਗੇ ਦਿਨ, ਅਮਨ ਅਤੇ ਭਾਈਚਾਰਾ ਲਿਆਵੇ। ਇਸ ਮੌਕੇ ‘ਤੇ ਜਿੱਥੇ ਅਸੀਂ ਸਭ ਈਦ ਦੀਆਂ ਖੁਸ਼ੀਆਂ ਮਨਾ ਰਹੇ ਹਾਂ, ਉੱਥੇ ਨਿੱਜੀ ਤੌਰ ‘ਤੇ ਮੈਨੂੰ ਇਸ ਗੱਲ ਦਾ ਅਫਸੋਸ ਹੈ ਕਿ ਇੱਕ ਵਾਰ ਫਿਰ ਸ੍ਰੀਨਗਰ ਦੀ ਇਤਿਹਾਸਕ ਜਾਮਾ ਮਸਜਿਦ ਵਿੱਚ ਅੱਜ ਈਦ ਦੀ ਨਮਾਜ਼ ਅਦਾ ਨਹੀਂ ਕਰਨ ਦਿੱਤੀ ਗਈ। ਇਹ ਫੈਸਲੇ ਕਿਸ ਅਧਾਰ ‘ਤੇ ਲਏ ਜਾਂਦੇ ਹਨ, ਮੈਨੂੰ ਇਸ ਦੀ ਜਾਣਕਾਰੀ ਨਹੀਂ, ਪਰ ਕਦੇ ਨਾ ਕਦੇ ਸਾਨੂੰ ਆਪਣੇ ਲੋਕਾਂ ‘ਤੇ ਭਰੋਸਾ ਕਰਨਾ ਹੋਵੇਗਾ… ਅੱਜ ਇੱਕ ਵਾਰ ਫਿਰ ਜਾਮਾ ਮਸਜਿਦ ‘ਤੇ ਈਦ ਦੀ ਨਮਾਜ਼ ਅਦਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਮੇਰਾ ਮੰਨਣਾ ਹੈ ਕਿ ਸਰਕਾਰ ਨੂੰ ਕਦੇ ਨਾ ਕਦੇ ਇਸ ਵੱਲ ਸੋਚਣਾ ਚਾਹੀਦਾ ਹੈ।”