ਆਸਟਿਨ: ਅਮਰੀਕਾ ਦੇ ਟੈਕਸਸ ਵਿੱਚ ਇੱਕ ਹਮਲਾਵਰ ਨੇ ਗੋਲੀਬਾਰੀ ਕਰਕੇ ਲਗਭਗ ਅੱਠ ਲੋਕਾਂ ਦਾ ਕਤਲ ਕਰ ਦਿੱਤਾ ਹੈ। ਇਸ ਵਾਰ ਗੋਲੀਬਾਰੀ ਉਸ ਮਾਲ ਵਿੱਚ ਹੋਈ ਜਿੱਥੇ ਲੋਕ ਵੀਕੈਂਡ ਦੀ ਸ਼ਾਪਿੰਗ ਲਈ ਆਏ ਹੋਏ ਸਨ। ਐਲਨ ਸਿਟੀ ਵਿੱਚ ਵਾਪਰੀ ਇਸ ਘਟਨਾ ਵਿੱਚ ਇੱਕ ਬੱਚੇ ਦੀ ਵੀ ਮੌਤ ਹੋ ਗਈ ਹੈ। ਚਸ਼ਮਦੀਦਾਂ ਮੁਤਾਬਕ ਹਮਲਾਵਰ ਨੇ ਅਚਾਨਕ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਦੱਸਿਆ ਹੈ ਕਿ ਹਮਲਾਵਰ ਵੀ ਮਾਰਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਉਸ ਨੇ ਇਕੱਲਿਆਂ ਹੀ ਅੰਜਾਮ ਦਿੱਤਾ ਹੈ। ਫਿਲਹਾਲ ਜ਼ਖਮੀ ਲੋਕ ਹਸਪਤਾਲ ‘ਚ ਜ਼ੇਰੇ ਇਲਾਜ ਹਨ, ਜਿਨ੍ਹਾਂ ‘ਚੋਂ 3 ਔਰਤਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਐਲਨ ਦੇ ਪੁਲਿਸ ਮੁਖੀ ਬ੍ਰਾਇਨ ਹਾਰਵੇ ਨੇ ਕਿਹਾ ਕਿ ਗੋਲੀਬਾਰੀ ਦੀ ਆਵਾਜ਼ ਸੁਣ ਕੇ ਇੱਕ ਪੁਲਿਸ ਅਧਿਕਾਰੀ ਮੌਕੇ ‘ਤੇ ਭੱਜਿਆ ਅਤੇ ਹਮਲਾਵਰ ਨੂੰ ਘੇਰ ਲਿਆ। ਟੈਕਸਸ ਦੇ ਗਵਰਨਰ ਗ੍ਰੇਗ ਐਬੋਟ ਨੇ ਕਿਹਾ ਹੈ ਕਿ ਇਸ ਘਟਨਾ ਨੂੰ ਸ਼ਬਦਾਂ ‘ਚ ਬਿਆਨ ਨਹੀਂ ਕੀਤਾ ਜਾ ਸਕਦਾ। ਪੁਲਿਸ ਸਥਾਨਕ ਅਧਿਕਾਰੀਆਂ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਲਈ ਤਿਆਰ ਹੈ। ਪੁਲਿਸ ਨੇ ਮਾਲ ‘ਚ ਆਏ ਲੋਕਾਂ ਤੋਂ ਘਟਨਾ ਦੇ ਸਮੇਂ ਬਣਾਈਆਂ ਗਈਆਂ ਵੀਡੀਓਜ਼ ਬਾਰੇ ਪੁੱਛਿਆ ਹੈ ਤੇ ਅਜਿਹੇ ਲੋਕਾਂ ਨੂੰ ਐਫਬੀਆਈ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ।
Anyone who witnessed the incident or has video footage should contact 1-800-CALL-FBI (1-800-225-5324).
— City of Allen (@CityofAllenTX) May 7, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.