ਕੈਨੇਡਾ ‘ਚ ਅੱਗ ਦੀ ਲਪੇਟ ‘ਚ ਆਇਆ ਬਜ਼ੁਰਗ ਜੋੜਾ, ਦਰਦਨਾਕ ਮੌਤ

Global Team
2 Min Read

ਨਿਊਜ਼ ਡੈਸਕ: ਕੈਨੇਡਾ ਦੇ ਐਡਮਿੰਟਨ ‘ਚ ਇੱਕ ਤਿੰਨ ਮੰਜ਼ਿਲਾ ਰਿਹਾਇਸ਼ੀ ਕਮ ਵਪਾਰਕ ਇਮਾਰਤ ‘ਚ ਭਿਆਨਕ ਅੱਗ ਲੱਗਣ ਕਾਰਨ ਲੁਧਿਆਣਾ ਦੇ ਆਲੀਵਾਲ ਪਿੰਡ ਦੇ ਇੱਕ ਬਜ਼ੁਰਗ ਜੋੜੇ ਦੀ ਮੌਤ ਹੋ ਗਈ ਹੈ। ਇਹ ਘਟਨਾ 132 ਐਵੇਨਿਊ ਤੇ 82 ਸਟਰੀਟ ਦੇ ਨੇੜੇ ਸਥਿਤ ਇੱਕ ਇਮਾਰਤ ‘ਚ ਵਾਪਰੀ ਹੈ। ਮ੍ਰਿਤਕਾਂ ਦੀ ਪਛਾਣ ਮੇਜਰ ਸਿੰਘ (82) ਤੇ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ (80) ਵਜੋਂ ਹੋਈ ਹੈ। ਇਹ ਖ਼ਬਰ ਮਿਲਦਿਆ ਹੀ ਉਨ੍ਹਾਂ ਦੇ ਜੱਦੀ ਪਿੰਡ ਆਲੀਵਾਲ ਸਮੇਤ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਪਸਰ ਗਈ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਜੋੜਾ ਇਮਾਰਤ ‘ਚ ਫਸ ਗਿਆ। ਐਡਮਿੰਟਨ ‘ਚ ਮੌਜੂਦ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਲਾਸ਼ ਦੀ ਪਛਾਣ ਕਰ ਲਈ ਹੈ।

ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਟ ਨੂੰ ਇਸ ਨੂੰ ਬੁਝਾਉਣ ‘ਚ ਕਾਫ਼ੀ ਸਮਾਂ ਲੱਗਿਆ ਹੈ। ਬਚਾਅ ਯਤਨਾਂ ਦੇ ਬਾਵਜੂਦ ਜੋੜੇ ਨੂੰ ਸੁਰੱਖਿਅਤ ਬਾਹਰ ਕੱਢਣਾ ਸੰਭਵ ਨਹੀਂ ਸੀ। ਅਧਿਕਾਰੀਆਂ ਨੇ ਬਾਅਦ ‘ਚ ਉਨ੍ਹਾਂ ਦੀ ਮੌਤ ਦੀ ਪੁਸ਼ਟੀ  ਕੀਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment