ਕੋਰੋਨਾ ਵਾਇਰਸ ਦੇ ਡਰੋਂ ਪਤੀ-ਪਤਨੀ ਨੇ ਕੀਤੀ ਖੁਦਕੁਸ਼ੀ

TeamGlobalPunjab
1 Min Read

ਅੰਮ੍ਰਿਤਸਰ: ਬਿਆਸ ਥਾਣੇ ਤਹਿਤ ਪੈਂਦੇ ਸਠਿਆਲਾ ਪਿੰਡ ‘ਚ ਸੇਵਾਮੁਕਤ 55 ਸਾਲਾ ਗੁਰਜਿੰਦਰ ਕੌਰ ਤੇ ਉਨ੍ਹਾਂ ਦੇ 57 ਸਾਲਾ ਪਤੀ ਬਲਵਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੇ ਡਰ ਕਾਰਨ ਖੁਦਕੁਸ਼ੀ ਕਰ ਲਈ ਸੀ। ਮਿ੍ਤਕਾਂ ਕੋਲੋਂ ਸੁਸਾਇਡ ਨੋਟ ਮਿਲਿਆ ਜਿਸ ਤੋਂ ਬਾਅਦ ਪੁਲਿਸ ਨੇ ਇਹ ਖ਼ੁਲਾਸਾ ਕੀਤਾ ਹੈ।

ਉਧਰ ਐੱਸਐੱਸਪੀ ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ। ਮਿ੍ਤਕਾਂ ਕੋਲੋਂ ਮਿਲੇ ਸੁਸਾਈਡ ਨੋਟ ‘ਚ ਲਿਖਿਆ ਹੈ ਕਿ ਉਹ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਰਹੇ ਹਨ। ਉਨ੍ਹਾਂ ਦੀ ਮੌਤ ਦਾ ਕੋਈ ਜ਼ਿੰਮੇਵਾਰ ਨਹੀਂ ਹੈ। ਉਹ ਦੋਵੇਂ ਪਰੇਸ਼ਾਨ ਹਨ ਉਨ੍ਹਾਂ ਨੂੰ ਲੱਗ ਰਿਹਾ ਹੈ ਕਿ ਉਨ੍ਹਾਂ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ।

ਜ਼ਿਕਰਯੋਗ ਹੈ ਕਿ ਬਿਆਸ ਤਹਿਤ ਪੈਂਦੇ ਸਠਿਆਲਾ ਪਿੰਡ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਤੇ ਉਨ੍ਹਾਂ ਦੀ ਪਤਨੀ ਗੁਰਜਿੰਦਰ ਕੌਰ ਨੇ ਵੀਰਵਾਰ ਨੂੰ ਆਤਮਹੱਤਿਆ ਕਰ ਲਈ ਸੀ। ਬਲਵਿੰਦਰ ਸਿੰਘ ਦਾ ਇਲਾਕੇ ‘ਚ ਆਪਣਾ ਫੋਟੋ ਸਟੂਡੀਓ ਸੀ ਤੇ ਉਨ੍ਹਾਂ ਦੀ ਪਤਨੀ ਸਰਕਾਰੀ ਅਧਿਆਪਕਾ ਰਿਟਾਇਰਡ ਹੋ ਚੁੱਕੇ ਸਨ। ਬੀਤੇ ਦਿਨ ਦੋਵਾਂ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਤਮਹੱਤਿਆ ਕਰ ਲਈ।

Share this Article
Leave a comment