ਬਰਨਾਲਾ : ਅਮਰੀਕਾ-ਇਜ਼ਰਾਈਲ ਦੀ ਈਰਾਨ ਨਾਲ ਜੰਗ ਕਾਰਨ ਦੇਸ਼ ਭਰ ਵਿੱਚ ਐੱਲ.ਪੀ.ਜੀ. ਦੀ ਕਿੱਲਤ ਹੋ ਗਈ ਹੈ। ਗੈਸ ਏਜੰਸੀਆਂ ਦੇ ਬਾਹਰ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਪਿਛਲੇ 4 ਦਿਨਾਂ ਤੋਂ ਨਹੀਂ ਹੋ ਪਾ ਰਹੀ ਹੈ। ਗੈਸ ਸਿਲੰਡਰਾਂ ਲਈ ਪਈ ਮਾਰਾਮਾਰੀ ਹੁਣ ਲੋਕਾਂ ਦੀ ਜਾਨ ‘ਤੇ ਬਣ ਆਈ ਹੈ। ਹਾਲਾਤ ਅਜਿਹੇ ਬਣ ਗਏ ਹਨ ਕਿ ਲੋਕ ਘੰਟਿਆਂ ਬੱਧੀ ਲਾਈਨਾਂ ਵਿੱਚ ਲੱਗ ਕੇ ਗੈਸ ਸਿਲੰਡਰ ਦੀ ਉਡੀਕ ਕਰ ਰਹੇ ਹਨ।
ਬਰਨਾਲਾ ਦੇ ਪਿੰਡ ਸ਼ਹਿਣਾ ਵਿੱਚ ਗੈਸ ਸਿਲੰਡਰ ਲੈਣ ਲਈ ਲਾਈਨ ਵਿੱਚ ਖੜ੍ਹੇ ਇੱਕ ਬਜ਼ੁਰਗ ਦੀ ਹਾਰਟ ਅਟੈਕ ਕਾਰਨ ਮੌਤ ਹੋ ਜਾਣ ਦਾ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਜਾਣਕਾਰੀ ਅਨੁਸਾਰ ਪਿੰਡ ਸ਼ਹਿਣਾ ਦੇ ਰਹਿਣ ਵਾਲੇ 66 ਸਾਲਾ ਭੂਸ਼ਣ ਕੁਮਾਰ ਮਿੱਤਲ, ਪੁੱਤਰ ਦੇਵਰਾਜ ਮਿੱਤਲ, ਸ਼ੁੱਕਰਵਾਰ ਸਵੇਰੇ ਕਰੀਬ 8 ਵਜੇ ਗੈਸ ਸਿਲੰਡਰ ਲੈਣ ਲਈ ਲਾਈਨ ਵਿੱਚ ਲੱਗੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਸਿਲੰਡਰ ਲੈਣ ਲਈ ਉਨ੍ਹਾਂ ਦਾ 25ਵਾਂ ਨੰਬਰ ਸੀ ਅਤੇ ਉਹ ਕਰੀਬ ਦੋ ਘੰਟਿਆਂ ਤੋਂ ਉਡੀਕ ਕਰ ਰਹੇ ਸਨ। ਇਸੇ ਦੌਰਾਨ ਲਾਈਨ ਵਿੱਚ ਲਗੇ ਭੂਸ਼ਣ ਕੁਮਾਰ ਨੂੰ ਅਚਾਨਕ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਮੌਕੇ ‘ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਆਲੇ-ਦੁਆਲੇ ਮੌਜੂਦ ਲੋਕਾਂ ਵਿੱਚ ਹੜਕੰਪ ਮਚ ਗਿਆ। ਬਾਅਦ ਵਿੱਚ ਪਰਿਵਾਰਕ ਮੈਂਬਰ ਬਜ਼ੁਰਗ ਦੀ ਦੇਹ ਨੂੰ ਆਪਣੇ ਘਰ ਲੈ ਗਏ। ਪਰਿਵਾਰ ਵੱਲੋਂ ਪੋਸਟਮਾਰਟਮ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਭਦੌੜ ਹਲਕੇ ਦੇ ਕਾਂਗਰਸ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਨੇ ਮ੍ਰਿਤਕ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

