ਵੱਡੀ ਲਾਪਰਵਾਹੀ! ਬਜ਼ੁਰਗ ਔਰਤ ਨੂੰ ਬਦਲ ਕੇ ਲਗਾਈ ਗਈ ਕੋਵਿਡ ਵੈਕਸੀਨ ਦੀ ਦੂਜੀ ਡੋਜ਼

TeamGlobalPunjab
1 Min Read

ਮੋਹਾਲੀ: ਜ਼ਿਲ੍ਹੇ ‘ਚ ਮੈਡੀਕਲ ਸਟਾਫ ਦੀ ਇੱਕ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਇੱਥੇ ਇੱਕ ਬਜ਼ੁਰਗ ਔਰਤ ਨੂੰ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਪਹਿਲਾਂ ਨਾਲੋਂ ਵੱਖਰੀ ਦਵਾਈ ਦੀ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦਾ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਸਖਤ ਨੋਟਿਸ ਲਿਆ ਹੈ। ਡਿਪਟੀ ਕਮਿਸ਼ਨਰ ਵਲੋਂ ਇਸ ਸਬੰਧੀ ਜਾਂਚ ਲਈ ਐਕਸਟਰਾ ਐਸਿਸਟੈਂਟ ਕਮਿਸ਼ਨਰ (ਯੂ.ਟੀ.) ਦਿਪਾਂਕਰ ਗਰਗ ਦੀ ਡਿਊਟੀ ਲਗਾਈ ਹੈ। ਉਨ੍ਹਾਂ ਕਿਹਾ ਹੈ ਕਿ ਅਜਿਹੀ ਅਣਗਿਹਲੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਮੈਡੀਕਲ ਸਟਾਫ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਜਿਸ ਵਿਅਕਤੀ ਨੂੰ ਜਿਹੜੀ ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਗਈ ਹੈ, ਉਸੇ ਵੈਕਸੀਨ ਦੀ ਹੀ ਦੂਜੀ ਡੋਜ਼ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਟੀਕਾ ਲਗਵਾਉਣ ਵਾਲੇ ਵਿਅਕਤੀ ਨੂੰ ਵੈਕਸੀਨ ਦੀ ਜਾਣਕਾਰੀ ਜ਼ਰੂਰ ਦਿੱਤੀ ਜਾਵੇ।

Share this Article
Leave a comment