ਨਵੀ ਦਿੱਲੀ : ਰਾਜ ਸਭਾ ਦੀਆਂ 37 ਸੀਟਾਂ ‘ਤੇ ਚੋਣਾਂ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਦੱਸਿਆ ਕਿ ਇਹਨਾਂ 37 ਸੀਟਾਂ ਲਈ 16 ਮਾਰਚ ਨੂੰ ਚੋਣਾਂ ਹੋਣਗੀਆਂ। ਇਹਨਾਂ ਵਿੱਚੋਂ ਮਹਾਰਾਸ਼ਟਰ ਦੀਆਂ ਸੱਤ, ਪੱਛਮੀ ਬੰਗਾਲ ਅਤੇ ਬਿਹਾਰ ਦੀਆਂ 5-5 ਸੀਟਾਂ ‘ਤੇ ਚੋਣਾਂ ਕਰਵਾਈਆਂ ਜਾਣਗੀਆਂ। ਉੱਥੇ ਹੀ ਓਡੀਸ਼ਾ ਦੀਆਂ ਚਾਰ, ਤਾਮਿਲਨਾਡੂ ਦੀਆਂ ਛੇ, ਅਸਾਮ ਦੀਆਂ ਤਿੰਨ, ਛੱਤੀਸਗੜ੍ਹ ਦੀਆਂ ਦੋ, ਹਰਿਆਣਾ ਦੀਆਂ ਦੋ, ਤੇਲੰਗਾਨਾ ਦੀਆਂ ਦੋ ਅਤੇ ਹਿਮਾਚਲ ਪ੍ਰਦੇਸ਼ ਦੀ ਇੱਕ ਰਾਜ ਸਭਾ ਸੀਟ ‘ਤੇ ਚੋਣ ਹੋਣੀ ਹੈ।

ਰਾਜ ਸਭਾ ਦੀਆਂ 37 ਸੀਟਾਂ ‘ਤੇ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਜੋ ਸ਼ਡਿਊਲ ਜਾਰੀ ਕੀਤਾ ਗਿਆ ਹੈ, ਉਸ ਦੇ ਮੁਤਾਬਕ 26 ਫਰਵਰੀ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ। 5 ਮਾਰਚ ਨੂੰ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਅਤੇ 6 ਮਾਰਚ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਹੋਵੇਗੀ। 9 ਮਾਰਚ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। 16 ਮਾਰਚ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ ਅਤੇ 16 ਮਾਰਚ ਨੂੰ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। 20 ਮਾਰਚ 2026 ਤੋਂ ਪਹਿਲਾਂ ਚੋਣ ਪ੍ਰਕਿਰਿਆ ਪੂਰੀ ਹੋਣੀ ਲਾਜ਼ਮੀ ਹੈ।

ਜਿਨ੍ਹਾਂ ਦਿੱਗਜ ਨੇਤਾਵਾਂ ਦਾ ਰਾਜ ਸਭਾ ਕਾਰਜਕਾਲ ਅਪ੍ਰੈਲ 2026 ਵਿੱਚ ਖਤਮ ਹੋ ਰਿਹਾ ਹੈ, ਉਨ੍ਹਾਂ ਵਿੱਚ ਸ਼ਰਦ ਪਵਾਰ, ਪ੍ਰਿਅੰਕਾ ਚਤੁਰਵੇਦੀ, ਕਨੀਮੋਝੀ, ਸਾਕਤ ਗੋਖਲੇ, ਉਪੇਂਦਰ ਕੁਸ਼ਵਾਹਾ, ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼ ਨਾਰਾਇਣ ਸਿੰਘ, ਰਾਮਨਾਥ ਠਾਕੁਰ ਅਤੇ ਅਭਿਸ਼ੇਕ ਮਨੂ ਸਿੰਘਵੀ ਆਦਿ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

