ਜ਼ਿਮਨੀ ਚੋਣਾਂ: ਅੱਜ ਸ਼ਾਮ ਤੋਂ ਬੰਦ ਹੋਵੇਗਾ ਚੋਣ ਪ੍ਰਚਾਰ, 20 ਨਵੰਬਰ ਨੂੰ ਵੋਟਿੰਗ

Global Team
2 Min Read

ਚੰਡੀਗੜ੍ਹ: ਪੰਜਾਬ ‘ਚ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਦਾ ਪ੍ਰਚਾਰ ਹੁਣ ਚੋਣ ਜ਼ਾਬਤੇ ਤਹਿਤ ਅੱਜ ਸ਼ਾਮ 6 ਵਜੇ ਬੰਦ ਹੋ ਜਾਵੇਗਾ। ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੰਬੇਵਾਲ ‘ਚ ਅੱਜ, ਸੋਮਵਾਰ ਨੂੰ ਚੋਣ ਪ੍ਰਚਾਰ ਦਾ ਆਖਿਰੀ ਦਿਨ ਹੈ ਤੇ ਇਨ੍ਹਾਂ ਸੀਟਾਂ ‘ਤੇ 20 ਨਵੰਬਰ ਨੂੰ ਵੋਟਿੰਗ ਹੋਵੇਗੀ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸੀਨੀਅਰ ਆਈ.ਏ.ਐਸ. ਸਿਬਨ.ਸੀ. ਨੇ  ਦਸਿਆ ਕਿ ਡੇਰਾ ਬਾਬਾ ਨਾਨਕ, ਚੱਬੇਵਾਲ ਰਿਜ਼ਰਵ, ਬਰਨਾਲਾ ਤੇ ਗਿੱਦੜਬਾਹਾ ਦੀਆਂ ਉਪ ਚੋਣਾਂ ਲਈ 831 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਹਨ ਜਿਨ੍ਹਾਂ ਵਿਚੋਂ 250 ਤੋਂ ਵੱਧ ਬੂਥ, ਸੰਵੇਦਨਸ਼ੀਲ ਨਾਜ਼ੁਕ ਅਤੇ ਵਿਸ਼ੇਸ ਸੁਰੱਖਿਆ ਤਹਿਤ ਲਿਆਂਦੇ ਗਏ ਹਨ।

ਇਨ੍ਹਾਂ ਵਿਚੋਂ ਕਾਫ਼ੀ ਗਿਣਤੀ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਪੈਂਦੇ ਹਨ ਜਿਨ੍ਹਾਂ ਨੂੰ ਅਤਿ ਚੌਕਸੀ ਦੇ ਘੇਰੇ ਵਿਚ ਰਖਿਆ ਹੈ । ਸਿਬਨ.ਸੀ. ਨੇ ਇਹ ਵੀ ਦਸਿਆ ਕਿ ਇਨ੍ਹਾਂ 4 ਹਲਕਿਆਂ ਵਿਚ 4200 ਤੋਂ ਵੱਧ ਸਿਵਲ ਪੋਲਿੰਗ ਸਟਾਫ਼ ਲਗਾਇਆ ਹੈ ਜੋ ਮੰਗਲਵਾਰ ਸ਼ਾਮ 19 ਨਵੰਬਰ ਨੂੰ ਹੀ ਆਪੋ ਅਪਣੇ ਬੂਥਾਂ ’ਤੇ ਪਹੁੰਚ ਜਾਵੇਗਾ ਅਤੇ ਵੋਟਾਂ ਪਾਉਣ ਦੀ ਪ੍ਰਕਿਰਿਆ ਬੁਧਵਾਰ 20 ਨਵੰਬਰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਚਲੇਗੀ। ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ।

ਚਾਰ ਵਿਧਾਨ ਸਭਾ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ‘ਚ ਕੁੱਲ 45 ਉਮੀਦਵਾਰ ਹਿੱਸਾ ਲੈ ਰਹੇ ਹਨ। ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ ਤੋਂ ਸਭ ਤੋਂ ਜ਼ਿਆਦਾ ਉਮੀਦਵਾਰ 14-14 ਮੈਦਾਨ ‘ਚ ਹਨ, ਜਦਿਕ ਬਰਨਾਲਾ ਚ 11 ਉਮੀਦਵਾਰ ਚੋਣ ਲੜ ਰਹੇ ਹਨ। ਚੱਬੇਵਾਲ ਤੋਂ ਸਭ ਤੋਂ ਘੱਟ 6 ਉਮੀਦਵਾਰ ਚੋਣ ਮੈਦਾਨ ‘ਚ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment