ਨਿਊਜ਼ ਡੈਸਕ: ਚੋਣ ਕਮਿਸ਼ਨ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਦੀ ਪਤਨੀ ਅਤੇ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਢਿੱਲੋਂ ਨੇ ਉਨ੍ਹਾਂ ਖ਼ਿਲਾਫ਼ ਰਿਟਰਨਿੰਗ ਅਫ਼ਸਰ ਕੋਲ ਸ਼ਿਕਾਇਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ 24 ਘੰਟਿਆਂ ਅੰਦਰ ਜਵਾਬ ਮੰਗਿਆ ਗਿਆ ਹੈ।
‘ਆਪ’ ਉਮੀਦਵਾਰ ਹਰਦੀਪ ਸਿੰਘ ਨੇ ਅੰਮ੍ਰਿਤਾ ਵੜਿੰਗ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ ਕਿ ਗਲਤ ਤਰ੍ਹਾਂ ਦੇ ਪੋਸਟਰ ਲਗਾਏ ਗਏ ਹਨ, ਜੋ ਉਨ੍ਹਾਂ ਦੇ ਅਕਸ ਨੂੰ ਖਰਾਬ ਕਰ ਰਹੇ ਹਨ। ਇਸ ‘ਤੇ ਕਾਰਵਾਈ ਕਰਦੇ ਹੋਏ ਚੋਣ ਕਮਿਸ਼ਨ ਨੇ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਨੇ ਵੀ ‘ਆਪ’ ਉਮੀਦਵਾਰ ਹਰਦੀਪ ਸਿੰਘ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਇਸ ਸ਼ਿਕਾਇਤ ਵਿੱਚ ਕਾਂਗਰਸ ਅਤੇ ‘ਆਪ’ ਨੇ ਪੋਸਟਰਾਂ ਵਿੱਚ ਰਾਜਾ ਵੜਿੰਗ ਦੇ ਨਾਲ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਫੋਟੋ ਵੀ ਸ਼ਾਮਿਲ ਕੀਤੀ ਹੈ। ਜਿਸ ‘ਤੇ ਪਾਰਟੀ ਨੇ ਇਤਰਾਜ਼ ਜਤਾਇਆ ਸੀ।
ਇਸ ਮਾਮਲੇ ਤੋਂ ਬਾਅਦ ਪਾਰਟੀ ਨੇ ਹਰਦੀਪ ਸਿੰਘ ਖਿਲਾਫ ਰਿਟਰਨਿੰਗ ਅਫਸਰ ਨੂੰ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਚੋਣ ਕਮਿਸ਼ਨ ਨੇ ਹਰਦੀਪ ਸਿੰਘ ਨੂੰ ਮੁੜ ਨੋਟਿਸ ਭੇਜ ਕੇ 24 ਘੰਟਿਆਂ ਅੰਦਰ ਜਵਾਬ ਦੇਣ ਲਈ ਕਿਹਾ ਹੈ।