ਭਾਰਤ ਚੋਣ ਕਮਿਸ਼ਨ 12 ਤੇ 13 ਅਗਸਤ ਨੂੰ ਕਰੇਗਾ ਹਰਿਅਣਾ ਦਾ ਦੌਰਾ

Global Team
2 Min Read

ਚੰਡੀਗੜ੍ਹ: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਆਉਣ ਵਾਲੇ ਵਿਧਾਨਸਭਾ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਤੋਂ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜਿਲ੍ਹਾ ਚੋਣ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਭਾਰਤ ਚੋਣ ਕਮਿਸ਼ਨ 12 ਤੇ 13 ਅਗਸਤ ਨੂੰ ਹਰਿਆਣਾ ਦਾ ਦੌਰਾ ਕਰੇਗਾ ਅਤੇ ਸੂਬੇ ਵਿਚ ਆਉਣ ਵਾਲੇ ਵਿਧਾਨਸਭਾ ਚੋਣ ਦੀ ਤਿਆਰੀਆਂ ਨੂੰ ਲੈ ਕੇ ਸਮੀਖਿਆ ਕਰਣਗੇ।

ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਸਾਰੇ 22 ਜਿਲ੍ਹਿਆਂ ਵਿਚ ਭਾਰਤ ਇਲੈਕਟ੍ਰੋਨਿਕਸ ਲਿਮੀਟੇਡ ਦੇ ਇੰਜੀਨੀਅਰਾਂ ਵੱਲੋਂ ਈਵੀਐਮ ਦੇ ਪਹਿਲੇ ਪੱਧਰ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸਾਰੇ ਜਿਲ੍ਹਾ ਚੋਣ ਅਧਿਕਾਰੀ ਇਹ ਯਕੀਨੀ ਕਰਨ ਦੀ ਚੈਕਿੰਗ ਦੌਰਾਨ ਸੂਬੇ ਦੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ- ਪ੍ਰਤੀਨਿਧੀ ਵੀ ਮੌਜੂਦ ਰਹੇ।

ਪੰਕਜ ਅਗਰਵਾਲ ਨੇ ਕਿਹਾ ਕਿ ਸਾਰੇ ਜਿਲ੍ਹਾ ਚੋਣ ਅਧਿਕਾਰੀ ਬੀਐਲਓ ਤੇ ਚੋਣ ਰਜਿਸਟਰਡ ਅਧਿਕਾਰੀਆਂ ਨੁੰ ਨਿਰਦੇਸ਼ ਦੇਣ ਕਿ ਉਨ੍ਹਾਂ ਦੇ ਕੋਲ ਕੋਈ ਵੀ ਫਾਰਮ ਪੈਂਡਿੰਗ ਨਾ ਰਹਿਣ। ਵੋਟ ਬਨਵਾਉਣ ਲਈ ਫਾਰਮ-6, ਵੋਟ ਕਰਵਾਉਣ ਲਈ ਫਾਰਮ-7 ਅਤੇ ਪਤਾ ਬਦਲਾਉਣ ਦੇ ਲਈ ਫਾਰਮ-8 ਭਾਰਤੀ ਚੋਣ ਕਮਿਸ਼ਨ ਦੇ ਪੋਰਟਲ www.voterportal.eci.gov.in ਅਤੇ ਵਿਭਾਗ ਦੀ ਵੈਬਸਾਇਟ www.ceoharyana.gov.in ‘ਤੇ ਉਪਲਬਧ ਹੈ। ਇਸ ਤੋਂ ਇਲਾਵਾ, ਕਿਸੇ ਵੀ ਤਰ੍ਹਾ ਦੀ ਸਹਾਇਤਾ, ਸੁਝਾਅ ਤੇ ਸ਼ਿਕਾਇਤ ਸਬੰਧਿਤ ਜਿਲ੍ਹਾ ਚੋਣ ਜਾਂ ਰਜਿਸਟਰਡ ਅਧਿਕਾਰੀ ਨੂੰ ਦਿੱਤੀ ਜਾ ਸਕਦੀ ਹੈ ਅਤੇ ਮੁੱਖ ਚੋਣ ਅਧਿਕਾਰੀ ਦਫਤਰ ਦੇ ਟੋਲ ਫਰੀ ਨੰਬਰ 1950 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਮੁੱਖ ਚੋਣ ਅਧਿਕਾਰੀ ਨੇ ਦਸਿਆ ਕਿ ਇਸ ਵਾਰ ਵਿਧਾਨਸਭਾ ਚੋਣ ਲਈ 817 ਪੋਲਿੰਗ ਬੂਥ ਤੈਅ ਬਣਾਏ ਗਏ ਅਤੇ ਹੁਣ ਸੂਬੇ ਵਿਚ ਪੋਲਿੰਗ ਬੂਥਾਂ ਦੀ ਗਿਣਤੀ ਵੱਧ ਕੇ 20,625 ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਿਲ੍ਹਾ ਚੋਣ ਅਧਿਕਾਰੀ ਨਿਜੀ ਰੂਪ ਨਾਲ ਪੋਲਿੰਗ ਬੂਥਾਂ ਦਾ ਨਿਰੀਖਣ ਕਰਨ।

- Advertisement -

Share this Article
Leave a comment