ਗੁਰਦਾਸਪੁਰ ਡੇਰਾ ਬਾਬਾ ਨਾਨਕ ਸੀਟ ‘ਤੇ ਹੋ ਰਹੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕਾਉਣ ਦੀ ਸ਼ਿਕਾਇਤ ‘ਤੇ ਢੁੱਕਵੀਂ ਕਾਰਵਾਈ ਨਾ ਕਰਨ ਦੇ ਮਾਮਲੇ ‘ਚ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ECI ਦੇ ਹੁਕਮਾਂ ਅਨੁਸਾਰ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਉਨ੍ਹਾਂ ਦੀਆਂ ਮੌਜੂਦਾ ਡਿਊਟੀਆਂ ਤੋਂ ਤੁਰੰਤ ਮੁਕਤ ਦਿੱਤਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਦੀ ਥਾਂ ‘ਤੇ ਨਵਾਂ ਡੀਐਸਪੀ ਨਿਯੁਕਤ ਕਰਨ ਲਈ ਪੰਜਾਬ ਸਰਕਾਰ ਤੋਂ ਤਿੰਨ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਮੰਗਿਆ ਗਿਆ ਹੈ।
ਇਸ ਤੋਂ ਇਲਾਵਾ ਹਰਿਆਣਾ ਜੇਲ੍ਹ ਵਿਭਾਗ ਨੂੰ ਪੱਤਰ ਵੀ ਲਿਖਿਆ ਗਿਆ ਹੈ। ਨਾਲ ਹੀ ਜੱਗੂ ਭਗਵਾਨਪੁਰੀਆ ‘ਤੇ ਤਿੱਖੀ ਨਜ਼ਰ ਰੱਖਣ ਦੀ ਬੇਨਤੀ ਕੀਤੀ ਗਈ ਹੈ। ਮੁਲਜ਼ਮਾਂ ਦੇ ਆਸ-ਪਾਸ ਇਲਾਕੇ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ।
ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਦੇ ਪਤੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਉਸ ਦਾ ਇਲਜ਼ਾਮ ਸੀ ਕਿ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੀਡੀਓ ਕਾਲ ਕਰਕੇ ਲੋਕਾਂ ਨੂੰ ਧਮਕੀਆਂ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਮਾਮਲਾ ਸਥਾਨਕ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਹੈ। ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਇਸ ਮਾਮਲੇ ਦੀ ਜਾਂਚ ਦੀ ਮੰਗ ਚੁੱਕੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।