ਗੁਰਦਾਸਪੁਰ: ਪੰਜਾਬ ਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਬੀਤੇ ਦਿਨੀਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਗੁਰਦਾਸਪੁਰ ਦੇ ਇੱਕ ਪਿੰਡ ਵਿੱਚ ਸਰਪੰਚ ਦੀ ਚੋਣ ਲਈ 2 ਕਰੋੜ ਰੁਪਏ ਦੀ ਬੋਲੀ ਲਗਾਈ ਗਈ ਹੈ। ਇਹ ਮਾਮਲਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਦਾ ਹੈ ਜਿਥੇ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਪੂਰੇ ਪੰਜਾਬ ਵਿੱਚ ਚਰਚਾ ਵਿੱਚ ਹੈ।
ਸਰਪੰਚੀ ਨੂੰ ਲੈ ਕੇ 2 ਕਰੋੜ ਦੀ ਬੋਲੀ ਲਗਾਉਣ ਵਾਲੇ ਆਤਮਾ ਸਿੰਘ ਹੁਣ ਪਿੱਛੇ ਹੱਟ ਗਿਆ ਹੈ । ਉਸ ਨੇ ਇਸ ਦੇ ਪਿੱਛੇ ਕਾਰਨ ਵੀ ਦੱਸਿਆ ਹੈ। ਉਧਰ ਗੁਰਦਾਸਪੁਰ ਦੇ ਡੀਸੀ ਉਮਾ ਸ਼ੰਕਰ ਗੁਪਤਾ ਨੇ ਮੀਡੀਆ ਵਿੱਚ ਖ਼ਬਰ ਆਉਣ ਤੋਂ ਬਾਅਦ ਆਪ ਇਸ ਦਾ ਨੋਟਿਸ ਲੈਂਦੇ ਹੋਏ ADC ਅਤੇ SDM ਨੂੰ ਜਾਂਚ ਦੇ ਨਿਰਦੇਸ਼ ਦੇ ਦਿੱਤੇ ਹਨ ।
ਸਰਪੰਚੀ ਲਈ 2 ਕਰੋੜ ਦੀ ਬੋਲੀ ਲਗਾਉਣ ਵਾਲ ਆਤਮਾ ਸਿੰਘ ਨੇ ਆਪਣੇ ਆਪ ਨੂੰ ਬੀਜੇਪੀ ਦਾ ਉਮੀਦਵਾਰ ਦੱਸਿਆ ਸੀ । ਹੁਣ ਉਸ ਨੇ 2 ਕਰੋੜ ਦੀ ਬੋਲੀ ਤੋਂ ਪਿੱਛ ਹੱਟ ਦੇ ਹੋਏ ਕਿਹਾ ਕਿ ਪਿੰਡ ਦੇ ਵਸਨੀਕ ਵੋਟਾਂ ਪਾਉਣੀਆਂ ਚਾਹੁੰਦੇ ਹਨ, ਇਸ ਲਈ ਹੁਣ ਨਾਮਜ਼ਦਗੀ ਦਾਖਲ ਕਰਵਾ ਕੇ ਹੀ ਸਰਪੰਚ ਦੀ ਚੋਣ ਹੋਵੇਗੀ ।
2 ਦਿਨ ਪਹਿਲਾਂ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੀ ਚੋਣ ਸਰਬਸੰਮਤੀ ਨਾਲ ਕਰਨ ਦੇ ਲਈ 50 ਲੱਖ ਦੀ ਬੋਲੀ ਤੋਂ ਸ਼ੁਰੂਆਤ ਹੋਈ ਵੱਧ ਦੇ ਵੱਧ ਕੇ ਇਹ 2 ਕਰੋੜ ਤੱਕ ਪਹੁੰਚ ਗਈ । ਸੋਮਵਾਰ ਸਵੇਰ 9 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਸੀ ਜੇਕਰ ਕੋਈ 2 ਕਰੋੜ ਤੋਂ ਵੱਧ ਬੋਲੀ ਲਗਾਉਣਾ ਚਾਹੁੰਦਾ ਹੈ ਪਰ ਕੋਈ ਸਾਹਮਣੇ ਨਹੀਂ ਆਇਆ ਸੀ ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।