ਭਾਰਤੀ ਚੋਣ ਕਮਿਸ਼ਨ ਨੇ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ‘ਚ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਤੋਂ ਤੁਰੰਤ ਰਿਪੋਰਟ ਮੰਗੀ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ।

ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਇੱਕ ਪੱਤਰ ਲਿਖ ਕੇ ਇਸ ਸਮੁੱਚੇ ਘਟਨਾਕ੍ਰਮ ਬਾਰੇ ਤੁਰੰਤ ਮੁੱਢਲੀ ਰਿਪੋਰਟ ਅਤੇ ਵਿਸਤ੍ਰਿਤ ਰਿਪੋਰਟ ਅੱਜ ਹੀ ਦੇਣ ਲਈ ਕਿਹਾ ਹੈ ਤਾਂ ਜੋ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾ ਸਕੇ।

ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਵੱਧਦੇ ਅੰਕੜੇ ਨੇ ਸਭ ਨੂੰ ਚਿੰਤਾ ਵਿੰਚ ਪਾ ਦਿੱਤਾ ਹੈ। ਸੰਗਰੂਰ ਦੇ CMO ਕਿਰਪਾਲ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਸਪਤਾਲ ਵਿੱਚ ਈਥਾਨੌਲ ਕੈਮੀਕਲ ਨਾਲ ਪੀੜਤ ਮਰੀਜ਼ ਲਗਾਤਾਰ ਦਮ ਤੋੜ ਰਹੇ ਹਨ।

ਹੁਣ ਤੱਕ ਕੁੱਲ 40 ਲੋਕ ਜ਼ਹਿਰੀਲੀ ਸ਼ਰਾਬ ਪੀਣ ਤੋਂ ਬਾਅਦ ਵੱਖ-ਵੱਖ ਹਸਪਤਾਲਾਂ ਵਿੱਚ ਪਹੁੰਚ ਚੁੱਕੇ ਹਨ। ਜਿਨ੍ਹਾਂ ਵਿੱਚੋਂ 10 ਵਿਅਕਤੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ 6 ਸੰਗਰੂਰ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਈਥਾਨੌਲ ਕੈਮੀਕਲ ਦੇ ਪ੍ਰਭਾਵ ਨੂੰ ਦੇਖਦੇ ਮੈਡੀਕਲ ਸਟਾਫ਼ ਵੀ ਚਿੰਤਾ ਵਿੰਚ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment