ਨਵੀਂ ਦਿੱਲੀ: ਭਾਰਤ ਚੋਣ ਕਮਿਸ਼ਨ 14 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਲਈ ਚਰਚਾ ਕਰੇਗਾ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ, ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲਣ ਦੀ ਅਪੀਲ ਕੀਤੀ ਸੀ।
ਚੰਨੀ ਨੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੂੰ ਲਿਖੀ ਚਿੱਠੀ `ਚ ਮੰਗ ਕੀਤੀ ਸੀ ਕਿ 16 ਫਰਵਰੀ ਨੂੰ ਸ੍ਰੀ ਗੁਰੂ ਰਵੀਦਾਸ ਜੀ ਦਾ ਗੁਰਪੁਰਬ ਹੈ ਅਤੇ ਪੰਜਾਬ `ਚ ਕਰੀਬ 32 ਫੀਸਦ ਵਸੋਂ ਅਨੁਸੂਚਿਤ ਜਾਤੀਆਂ ਦੀ ਹੈ।
ਉਨ੍ਹਾਂ ਅਪੀਲ ਕੀਤੀ ਸੀ ਕਿ ਸੂਬੇ ਦੇ ਲੱਖਾਂ ਲੋਕਾਂ ਨੇ ਬਨਾਰਸ ਵਿਖੇ ਇਹ ਦਿਹਾੜਾ ਮਨਾਉਣਾ ਹੈ ਜਿਸ ਕਰ ਕੇ ਪੰਜਾਬ ਚੋਣਾਂ 6 ਦਿਨਾਂ ਲਈ ਮੁਲਤਵੀ ਕੀਤੀਆਂ ਜਾਣ।