ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਚੋਣ ਕਮਿਸ਼ਨਰ ਅਰੁਣ ਗੋਇਲ ਨੇ ਦਿੱਤਾ ਅਸਤੀਫਾ

Rajneet Kaur
2 Min Read

ਨਿਊਜ਼ ਡੈਸਕ: ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਠੀਕ ਪਹਿਲਾਂ ਚੋਣ ਕਮਿਸ਼ਨਰ ਅਰੁਣ ਗੋਇਲ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਰਾਸ਼ਟਰਪਤੀ ਨੇ ਅਰੁਣ ਗੋਇਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਮੁੱਖ ਚੋਣ ਕਮਿਸ਼ਨਰ (ਸੀਈਸੀ) ਬਣਨ ਦੀ ਦੌੜ ਵਿੱਚ ਅਰੁਣ ਗੋਇਲ ਸਭ ਤੋਂ ਅੱਗੇ ਸਨ। ਕਿਉਂਕਿ ਮੌਜੂਦਾ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਫਰਵਰੀ 2025 ਵਿੱਚ ਸੇਵਾਮੁਕਤ ਹੋਣ ਜਾ ਰਹੇ ਹਨ।

ਚੋਣ ਕਮਿਸ਼ਨਰ ਅਰੁਣ ਗੋਇਲ ਦੀ ਨਿਯੁਕਤੀ ਦੌਰਾਨ ਕਾਫੀ ਵਿਵਾਦ ਹੋਇਆ ਸੀ। 1985 ਬੈਚ ਦੇ ਆਈਏਐਸ ਅਧਿਕਾਰੀ ਗੋਇਲ ਨੇ 18 ਨਵੰਬਰ 2022 ਨੂੰ ਆਪਣੇ ਅਹੁਦੇ ਤੋਂ ਸੇਵਾਮੁਕਤੀ ਲੈ ਲਈ ਸੀ। ਉਨ੍ਹਾਂ ਦੇ ਅਸਤੀਫੇ ਤੋਂ ਇਕ ਦਿਨ ਬਾਅਦ ਹੀ ਉਨ੍ਹਾਂ ਨੂੰ ਚੋਣ ਕਮਿਸ਼ਨਰ ਬਣਾਇਆ ਗਿਆ ਸੀ। ਉਨ੍ਹਾਂ ਨੂੰ ਜਲਦਬਾਜ਼ੀ ‘ਚ ਚੋਣ ਕਮਿਸ਼ਨਰ ਨਿਯੁਕਤ ਕਰਨ ‘ਤੇ ਕਈ ਸਵਾਲ ਉਠਾਏ ਗਏ ਸਨ। ਸਰਕਾਰ ਦੇ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਵੀ ਚੁਣੌਤੀ ਦਿੱਤੀ ਗਈ ਸੀ। ਉਦੋਂ ਸੁਪਰੀਮ ਕੋਰਟ ਨੇ ਸਰਕਾਰ ਤੋਂ ਪੁੱਛਿਆ ਸੀ ਕਿ ਇਸ ਨਿਯੁਕਤੀ ਨੂੰ ਲੈ ਕੇ ਕਾਹਲੀ ਕੀ ਸੀ? ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਸੀ ਕਿ ਚੋਣ ਕਮਿਸ਼ਨਰ ਦੀ ਨਿਯੁਕਤੀ ਵਿੱਚ ਚੀਫ ਜਸਟਿਸ ਵੀ ਸ਼ਾਮਲ ਹੋਣਗੇ । ਪਰ ਕੇਂਦਰ ਸਰਕਾਰ ਨੇ ਕਾਨੂੰਨ ਵਿੱਚ ਬਦਲਾਅ ਕਰਕੇ ਚੀਫ ਜਸਟਿਸ ਨੂੰ ਨਿਯੁਕਤੀ ਪੈਨਲ ਤੋਂ ਹਟਾ ਦਿੱਤਾ ਸੀ।

ਸੇਵਾਮੁਕਤ ਨੌਕਰਸ਼ਾਹ ਗੋਇਲ ਪੰਜਾਬ ਕੇਡਰ ਦੇ 1985 ਬੈਚ ਦੇ ਆਈਏਐਸ ਅਧਿਕਾਰੀ ਸਨ। ਉਹ ਨਵੰਬਰ 2022 ਵਿੱਚ ਚੋਣ ਕਮਿਸ਼ਨ ਵਿੱਚ ਸ਼ਾਮਲ ਹੋਏ ਸਨ। ਅਨੂਪ ਪਾਂਡੇ ਦੇ ਸੇਵਾਮੁਕਤ ਹੋਣ ਅਤੇ ਫਰਵਰੀ ਵਿੱਚ ਗੋਇਲ ਦੇ ਅਸਤੀਫ਼ੇ ਤੋਂ ਬਾਅਦ ਚੋਣ ਕਮਿਸ਼ਨ ਦੀ ਤਿੰਨ ਮੈਂਬਰੀ ਕਮੇਟੀ ਵਿੱਚ ਹੁਣ ਸਿਰਫ਼ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਹੀ ਰਹਿ ਗਏ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment