AAP ਦਾ ਚੋਣ ਮਨੋਰਥ ਪੱਤਰ ਜਾਰੀ, ਕੇਜਰੀਵਾਲ ਨੇ 15 ਗਾਰੰਟੀਆਂ ਦਾ ਕੀਤਾ ਐਲਾਨ

Global Team
3 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਦਿੱਲੀ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ।’ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਦੌਰਾਨ 15 ਗਾਰੰਟੀਆਂ ਦਾ ਐਲਾਨ ਕੀਤਾ। ਇਸ ਵਿੱਚ ਰੁਜ਼ਗਾਰ ਗਾਰੰਟੀ, ਮਹਿਲਾ ਸਨਮਾਨ ਯੋਜਨਾ, ਬਜ਼ੁਰਗਾਂ ਦਾ ਮੁਫ਼ਤ ਇਲਾਜ ਅਤੇ ਮੁਫ਼ਤ ਪਾਣੀ ਦੇਣ ਦਾ ਐਲਾਨ ਕੀਤਾ ਗਿਆ। ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ‘ਆਪ’ ਵਾਅਦੇ ਨਿਭਾਉਣ ‘ਚ ਵਿਸ਼ਵਾਸ ਰੱਖਦੀ ਹੈ, ਜਦੋਂਕਿ ਭਾਜਪਾ ਦੇ ਵਾਅਦੇ ਸਿਰਫ਼ ਬਿਆਨਬਾਜ਼ੀ ਸਾਬਿਤ ਹੁੰਦੇ ਹਨ। ਆਮ ਆਦਮੀ ਪਾਰਟੀ ਦੇ ਆਗੂ ਸੌਰਭ ਭਾਰਦਵਾਜ ਨੇ ਕਿਹਾ ਕਿ ‘ਆਪ’ ਇਸ ਨੂੰ ਚੋਣ ਮਨੋਰਥ ਪੱਤਰ ਨਹੀਂ ਸਗੋਂ ‘ਕੇਜਰੀਵਾਲ ਦੀ ਗਾਰੰਟੀ’ ਕਹਿੰਦੀ ਹੈ। ‘ਗਾਰੰਟੀ’ ਸ਼ਬਦ ਦੀ ਵਰਤੋਂ ਸਭ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤੀ ਸੀ। ਇਸ ਦੌਰਾਨ ਸਟੇਜ ‘ਤੇ ਸੀਐਮ ਆਤਿਸ਼ੀ ਦੇ ਨਾਲ ਸੰਸਦ ਮੈਂਬਰ ਸੰਜੇ ਸਿੰਘ ਅਤੇ ਦਿੱਲੀ ਦੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਅਤੇ ਗੋਪਾਲ ਰਾਏ ਵੀ ਮੌਜੂਦ ਸਨ।

‘ਆਪ’ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਦਿੱਲੀ ਦੇ ਲੋਕਾਂ ਨੂੰ ਰੁਜ਼ਗਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਹਿਲਾ ਸਨਮਾਨ ਯੋਜਨਾ ਤਹਿਤ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਅਤੇ ਬਜ਼ੁਰਗਾਂ ਨੂੰ ਸੰਜੀਵਨੀ ਯੋਜਨਾ ਤਹਿਤ ਮੁਫ਼ਤ ਰਕਬਾ ਦਿੱਤਾ ਜਾਵੇਗਾ। ‘ਆਪ’ ਪਾਰਟੀ ਨੇ ਵਾਅਦਾ ਕੀਤਾ ਹੈ ਕਿ ਮੁਫਤ ਬਿਜਲੀ ਅਤੇ ਪਾਣੀ ਦੀਆਂ ਸਕੀਮਾਂ ਜਾਰੀ ਰਹਿਣਗੀਆਂ। ਕਿਰਾਏਦਾਰਾਂ ਨੂੰ ਮੁਫਤ ਬਿਜਲੀ ਅਤੇ ਪਾਣੀ ਵੀ ਮਿਲੇਗਾ, ਕੇਜਰੀਵਾਲ ਨੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਨਾਂ ‘ਤੇ ਵਜ਼ੀਫਾ ਸਕੀਮ ਸ਼ੁਰੂ ਕਰਨ ਦਾ ਵੀ ਵਾਅਦਾ ਕੀਤਾ ਹੈ।

ਦਿੱਲੀ ਵਾਸੀਆਂ ਨੂੰ ਅਰਵਿੰਦ ਕੇਜਰੀਵਾਲ ਦੀਆਂ ਗਰੰਟੀਆਂ
* ਦਿੱਲੀ ਵਾਸੀਆਂ ਨੂੰ ਰੁਜ਼ਗਾਰ ਦਾ ਵਾਅਦਾ
* ਮਹਿਲਾ ਸਨਮਾਨ ਯੋਜਨਾ (ਮਹਿਲਾਵਾਂ ਨੂੰ ਹਰ ਮਹੀਨੇ 2100 ਰੁਪਏ)
* ਸੰਜੀਵਨੀ ਯੋਜਨਾ (ਬਜ਼ੁਰਗਾਂ ਨੂੰ ਮੁਫ਼ਤ ਇਲਾਜ)
* ਪਾਣੀ ਦੇ ਗ਼ਲਤ ਬਿੱਲ ਰੋਕਣਾ
* ਹਰ ਘਰ ‘ਚ ਪਾਣੀ ਦਾ ਪ੍ਰਬੰਧ
* ਯਮੁਨਾ ਨੂੰ ਸਾਫ਼ ਕਰਨਾ
* ਦਿੱਲੀ ਦੀਆਂ ਸੜਕਾਂ ਨੂੰ ਸ਼ਾਨਦਾਰ ਬਣਾਉਣਾ

* ਡਾ. ਅੰਬੇਦਕਰ ਸਕਾਲਰਸ਼ਿਪ ਯੋਜਨਾ
* ਵਿਦਿਆਰਥੀਆਂ ਨੂੰ ਮੁਫ਼ਤ ਬੱਸ ਦਾ ਸਫ਼ਰ
* ਪੁਜਾਰੀ-ਗ੍ਰੰਥੀ ਨੂੰ ਹਰ ਮਹੀਨੇ 18-18 ਹਜ਼ਾਰ ਰੁਪਏ ਦੀ ਗਰੰਟੀ
* ਸੀਵਰ ਦੀ ਸਮੱਸਿਆ ਦੂਰ ਕਰਨਾ
* ਰਾਸ਼ਨ ਕਾਰਡਾਂ ਦੀ ਗਾਰੰਟੀ
* ਕਿਰਾਏਦਾਰਾਂ ਲਈ ਵੀ ਮੁਫ਼ਤ ਬਿਜਲੀ ਅਤੇ ਪਾਣੀ
* ​  ਆਟੋ, ਟੈਕਸੀ ਅਤੇ ਈ-ਰਿਕਸ਼ਾ ਚਾਲਕਾਂ ਦੀਆਂ ਧੀਆਂ ਦੇ ਵਿਆਹ ਲਈ 1-1ਲੱਖ ਰੁਪਏ

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment