ਅਕਾਲੀ ਦਲ ਤੇ ਬਸਪਾ ਦਾ ਚੋਣ ਮਨੋਰਥ ਪੱਤਰ ਲੋਕਾਂ ਨਾਲ ਵਚਨਬੱਧਤਾ ਦੀ ਬੇਹਤਰੀਨ ਉਦਾਹਰਣ : ਪ੍ਰਕਾਸ਼ ਸਿੰਘ ਬਾਦਲ

TeamGlobalPunjab
2 Min Read

ਚੰਡੀਗੜ੍ਹ: ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਤੇ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਦੁਪਹਿਰ ਜਾਰੀ ਕੀਤੇ ਅਕਾਲੀ ਦਲ ਤੇ ਬਸਪਾ ਦੇ ਚੋਣ ਮਨੋਰਥ ਪੱਤਰ ਨੂੰ ਲੋਕਾਂ ਨਾਲ ਵਚਨਬੱਧਤਾ ਦੀ ਬੇਹਤਰੀਨ ਉਦਾਹਰਣ ਕਰਾਰ ਦਿੰਦਿਆਂ ਕਿਹਾ ਕਿ ਇਹ ਪਿਛਲੇ ਵਿਰਸੇ, ਮੌਜੂਦਾ ਅਸਲੀਅਤ ਤੇ ਭਵਿੱਖ ਲਈ ਪ੍ਰਗਤੀਸ਼ੀਲ ਸੋਚ ਦਾ ਸੁਮੇਲ ਹੈ।

 ਬਾਦਲ ਨੇ ਕਿਹਾ ਕਿ ਇਹ ਉਹਨਾਂ ਦੇ ਆਪਣੇ ਜੀਵਨ ਕਾਲ ਵਿਚ ਵੇਖਿਆ ਹੁਣ ਤੱਕ ਦਾ ਸਭ ਤੋਂ ਵੱਡੀ ਦੂਰਅੰਦੇਸ਼ੀ ਸੋਚ ਵਾਲਾ ਬਿਆਨ ਹੈ ਜਿਸ ਵਿਚ ਪੰਜਾਬ ਨੂੰ ਖੁਸ਼ਹਾਲੀ ਨਾਲ ਭਰਪਰੂ ਭਵਿੱਖ ‘ਚ ਲਿਜਾਣ ਦਾ ਰੋਡ ਮੈਪ ਸ਼ਾਮਲ ਕੀਤਾ ਗਿਆ ਹੈ।

ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ-ਬਸਪਾ ਗਠਜੋੜ ਦਾ ਚੰਡੀਗੜ੍ਹ ਵਿੱਚ ਚੋਣ ਮੈਨੀਫੈਸਟੋ ਜਾਰੀ ਕੀਤਾ, ਜਿਸ ਵਿੱਚ ਪੰਜਾਬ ਦੇ ਲੋਕਾਂ ਨਾਲ ਕਈ ਵੱਡੇ ਵਾਅਦੇ ਕੀਤੇ ਗਏ। ਮੈਨੀਫੈਸਟੋ ਜਾਰੀ ਕਰਦੇ ਹੋਏ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਦਾ ਚੋਣ ਮਨੋਰਥ ਪੱਤਰ ਬਾਕੀ ਸਾਰੀਆਂ ਪਾਰਟੀਆਂ ਤੋਂ ਵੱਖਰਾ ਹੈ।ਇਸ ਵਿੱਚ ਗਰੀਬ, ਪਛੜੇ ਵਰਗ ਦੇ ਲੋਕਾਂ, ਔਰਤਾਂ, ਕਿਸਾਨਾਂ, ਘੱਟਗਿਣਤੀ ਭਾਈਚਾਰਿਆਂ ਤੋਂ ਲੈ ਕੇ ਖਿਡਾਰੀਆਂ ਲਈ ਕਈ ਵੱਡੇ ਐਲਾਨ ਕੀਤੇ ਗਏ। ਸੁਖਬੀਰ ਬਾਦਲ ਨੇ ਮੈਨੀਫੈਸਟੋ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਅਕਾਲੀ-ਬਸਪਾ ਦੀ ਸਰਕਾਰ ਬਣਨ ‘ਤੇ ਦੋ ਉਪ ਮੁੱਖ ਮੰਤਰੀ ਹੋਣਗੇ, ਜਿਨ੍ਹਾਂ ਵਿੱਚੋਂ ਇੱਕ ਹਿੰਦੂ ਤੇ ਇੱਕ ਦਲਿਤ ਭਾਈਚਾਰੇ ਨਾਲ ਸਬੰਧਤ ਹੋਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment