SGPC ਪ੍ਰਧਾਨ ਦੀ ਚੋਣ ਦਾ ਰੇੜਕਾ, ਬੀਬੀ ਜਗੀਰ ਕੌਰ ਦੇ ਬਾਗੀ ਤੇਵਰ ਬਰਕਰਾਰ

Global Team
2 Min Read

 ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਨੌੰ ਨਵੰਬਰ ਨੂੰ ਹੋਣ ਜਾ ਰਹੀ ਹੈ । ਉਸ ਤੋਂ ਪਹਿਲਾਂ ਮੈਂਬਰਾਂ ਦੇ ਵਿੱਚ ਪ੍ਰਧਾਨਗੀ ਲਈ ਚੱਲ ਰਹੀ ਜੱਦੋ ਜਹਿਦ ਸਿਖਰ ਤੇ ਹੈ। ਜੇਕਰ ਗੱਲ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਜੀ ਦੀ ਕਰ ਲਈਏ ਤਾਂ ਉਨ੍ਹਾਂ ਵੱਲੋਂ ਵੀ ਪ੍ਰਧਾਨਗੀ ਦੀ ਚੋਣ ਲੜਨ ਦੀ ਗੱਲ ਕਹੀ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਮਨਾਉਣ ਦੀ ਕਵਾਇਦ ਤੇਜ਼ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ ਸ. ਸੁਰਜੀਤ ਸਿੰਘ ਰੱਖੜਾ ਅਤੇ ਕਈ ਹੋਰ ਆਗੂ ਬੀਬੀ ਜਗੀਰ ਕੌਰ ਨੂੰ ਮਨਾਉਣ ਲਈ ਪਹੁੰਚ ਰਹੇ ਹਨ। 

ਉੱਧਰ ਦੂਜੇ ਪਾਸੇ ਇਸ ਮਸਲੇ ਤੇ ਸ਼ੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪ੍ਰਤੀਕਿਰਿਆ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਦਾਅਵੇਦਾਰੀ ਠੋਕਣੀ ਹਰ ਮੈਂਬਰ ਦਾ ਅਧਿਕਾਰ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਡੈਮੋਕਰੈਟਿਕ ਢੰਗ ਦੇ ਨਾਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਟਿਕਟਾਂ ਤੋਂ ਮੈਂਬਰ ਹਨ ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਵੱਲੋਂ ਇਕ ਨਾਂ ਪੇਸ਼ ਕੀਤਾ ਜਾਂਦਾ ਹੈ ਅਤੇ ਜੇਕਰ ਉਸ ਉਪਰ ਸਹਿਮਤੀ ਬਣਦੀ ਹੈ ਤਾਂ ਉਸ ਨੂੰ ਪ੍ਰਧਾਨ ਬਣਾਇਆ ਜਾਂਦਾ ਹੈ ਅਤੇ ਜੇਕਰ ਸਹਿਮਤੀ ਨਹੀਂ ਬਣਦੀ ਤਾਂ ਮੈਬਰਾਂ ਦੇ ਵਿਚੋਂ ਕੋਈ ਵੀ ਦਾਅਵੇਦਾਰੀ ਠੋਕ ਸਕਦਾ ਹੈ ਅਤੇ ਉਸ ਤੋਂ ਬਾਅਦ ਮੈਂਬਰਾਂ ਵੱਲੋਂ ਚੋਣ ਕੀਤੀ ਜਾਂਦੀ ਹੈ।

 

ਦੱਸ ਦੇਈਏ ਕਿ ਬੀਤੇ ਦਿਨੀਂ ਬੀਬੀ ਜਗੀਰ ਕੌਰ ਵੱਲੋਂ ਚੋਣ ਲੜਨ ਲਈ ਇਜ਼ਹਾਰ ਕੀਤਾ ਗਿਆ ਸੀ । ਬੀਬੀ ਜਗੀਰ ਕੌਰ ਜੀ ਦਾ ਕਹਿਣਾ ਸੀ ਕਿ ਲਿਫ਼ਾਫ਼ੇ ਕਲਚਰ ਦੀ ਬਜਾਏ ਇਸ ਵਾਰ ਮੈਂਬਰਾਂ ਦੀ ਰਾਇ ਜਾਣ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਸੀ ਕਿ ਉਹ ਮੁੱਖ ਸੇਵਾਦਾਰ ਬਣ ਕੇ ਪੰਥ  ਦੀ ਸੇਵਾ ਕਰਨਾ ਚਾਹੁੰਦੇ ਹਨ ਜਿਸ ਤੋਂ ਬਾਅਦ ਲਗਾਤਾਰ ਉਨ੍ਹਾਂ ਦੀਆਂ ਸਿਆਸੀ ਬਿਆਨਬਾਜ਼ੀਆਂ ਸਾਹਮਣੇ ਆ ਰਹੀ ਸੀ।

Share This Article
Leave a Comment