Lok Sabha Election Result: ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਵਿਚ ਐਨਡੀਏ ਅੱਗੇ ਚੱਲ ਰਿਹਾ ਹੈ। ਇਸ ਤੋਂ ਇਲਾਵਾ ਇੰਡੀਆ ਗੱਠਜੋੜ ਵੀ ਤਕੜੀ ਟੱਕਰ ਦੇ ਰਿਹਾ ਹੈ।
ਪੰਜਾਬ ਦੀ ਗੱਲ ਕਰੀਏ ਤਾਂ ਇਥੇ ਕਾਂਗਰਸ ਨੂੰ ਸ਼ੁਰੂਆਤੀ ਰੁਝਾਨਾਂ ਵਿਚ ਚੋਖਾ ਹੁੰਗਾਰਾ ਮਿਲ ਰਿਹਾ ਹੈ। ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਸਭ ਤੋਂ ਅੱਗੇ ਅਤੇ ‘ਆਪ’ ਪਿੱਛੇ ਨਜ਼ਰ ਆ ਰਹੀ ਹੈ।
ਰੁਝਾਨਾਂ ਵਿਚ ਹੁਸ਼ਿਆਰਪੁਰ, ਅਨੰਦਪੁਰ ਸਾਹਿਬ ਅਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਅੱਗੇ ਹੈ। ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ ਅਤੇ ਪਟਿਆਲਾ ਤੋਂ ਕਾਂਗਰਸ ਅੱਗੇ ਹੈ। ਜਿਸ ਵਿਚ ਜਲੰਧਰ ਤੋਂ ਚਰਨਜੀਤ ਸਿੰਘ ਚੰਨੀ ਦੀ ਸੀਟ ਤਕਰੀਬਨ ਤੈਅ ਹੈ। ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਵੱਡੇ ਫਰਕ ਨਾਲ ਅੱਗੇ ਹੈ। ਫਰੀਦਕੋਟ ਤੋਂ ਸਰਬਜੀਤ ਖਾਲਸਾ ਅੱਗੇ ਹੈ।
ਇਸ ਤੋਂ ਇਲਾਵਾ ਇੰਡੀਆ ਗੱਠਜੋੜ ਵੀ ਤਕੜੀ ਟੱਕਰ ਦੇ ਰਿਹਾ ਹੈ। ਪੰਜਾਬ ਦੀ ਗੱਲ ਕਰੀਏ ਤਾਂ ਇਥੇ ਕਾਂਗਰਸ ਨੂੰ ਸ਼ੁਰੂਆਤੀ ਰੁਝਾਨਾਂ ਵਿਚ ਚੋਖਾ ਹੁੰਗਾਰਾ ਮਿਲ ਰਿਹਾ ਹੈ।
ਦੱਸ ਦਈਏ ਕਿ ਮਾਨ ਨੇ ਦਾਅਵਾ ਕੀਤਾ ਸੀ ਕਿ ਆਪ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਉਤੇ ਜਿੱਤ ਹਾਸਲ ਕਰੇਗੀ, ਪਰ ਹੁਣ ਤੱਕ ਦੇ ਆਏ ਰੁਝਾਨ ਕੁਝ ਹੋਰ ਹੀ ਇਸ਼ਾਰਾ ਕਰ ਰਹੇ ਹਨ।