ਚੰਡੀਗੜ੍ਹ – ਪੰਜਾਬ ਦੀਆਂ 5 ਵਿਧਾਨਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਸਭਾ ਉਮੀਦਵਾਰਾਂ ਲਈ ਨਾਮਜ਼ਦਗੀ ਪੱਤਰ 14 ਮਾਰਚ ਤੋਂ 21 ਮਾਰਚ ਤੱਕ ਭਰੇ ਜਾਣੇ ਹਨ।
ਪੰਜਾਬ ਦੇ 7 ਰਾਜ ਸਭਾ ਮੈਂਬਰਾਂ ਚੋਂ 5 ਮੈਂਬਰਾਂ ਦਾ ਕਾਰਜਕਾਲ ਅਪ੍ਰੈਲ ‘ਚ ਖ਼ਤਮ ਹੋ ਰਿਹਾ ਹੈ। ਜਾਣਕਾਰੀ ਮੁਤਾਬਕ 31 ਮਾਰਚ ਨੂੰ ਵੋਟਿੰਗ ਹੋਣੀ ਹੈ ਤੇ ਉਸੇ ਦਿਨ ਨਤੀਜੇ ਆ ਸਕਦੇ ਹਨ।
ਪੰਜਾਬ ਦੀਆਂ ਕੁੱਲ 7 ਰਾਜ ਸਭਾ ਸੀਟਾਂ ਹਨ। ਇਸ ਸਮੇਂ ਅਕਾਲੀ ਦਲ ਤੇ ਕਾਂਗਰਸ ਤੋਂ 3-3 ਤੇ ਭਾਜਪਾ ਤੋੰ 1 ਮੇੈੰਬਰ ਹਨ।
ਦੱਸ ਦੇਈਏ ਕਿ ਰਾਜ ਸਭਾ ਮੈਂਬਰਾਂ ਦੇ ਕਾਰਜਕਾਲ ਦੀ ਮਿਆਦ 6 ਸਾਲਾਂ ਦੀ ਹੁੰਦੀ ਹੈ। ਰਾਜ ਸਭਾ ਮੈਂਬਰ ਸ਼ਮਸ਼ੇਰ ਦੂਲੋ, ਪ੍ਰਤਾਪ ਸਿੰਘ ਬਾਜਵਾ, ਨਰੇਸ਼ ਗੁਜਰਾਲ, ਸੁਖਦੇਵ ਸਿੰਘ ਢੀਂਡਸਾ ਤੇ ਸ਼ਵੇਤ ਮਲਿਕ ਇਨ੍ਹਾਂ 5 ਮੈਂਬਰਾਂ ਦਾ ਕਾਰਜਕਾਲ 9 ਅਪ੍ਰੈਲ ਨੂੰ ਪੂਰਾ ਹੋ ਜਾਵੇਗਾ।