Breaking News :ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਪੰਜਾਬ ਦੇ ਪ੍ਰਿੰਸੀਪਲ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

TeamGlobalPunjab
2 Min Read

ਚੰਡੀਗੜ੍ਹ (ਬਿੰਦੂ ਸਿੰਘ) : ਸਿਆਸੀ ਨੀਤੀ ਘਾੜੇ ਪ੍ਰਸ਼ਾਂਤ ਕਿਸ਼ੋਰ ਜਿਹੜੇ ਕਿ ਮੁੱਖ ਮੰਤਰੀ ਪੰਜਾਬ ਦੇ ਪ੍ਰਿੰਸੀਪਲ ਸਲਾਹਕਾਰ ਦੇ ਤੌਰ ਤੇ ਨਿਯੁਕਤ ਕੀਤੇ ਗਏ ਸਨ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ।ਉਨ੍ਹਾਂ ਨੂੰ ਇਸ ਸਾਲ 2 ਮਾਰਚ ਨੂੰ ਇਸ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਸੀ। ਪ੍ਰਸ਼ਾਂਤ ਕਿਸ਼ੋਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਜੇ ਆਪਣੇ ਭਵਿੱਖ ਬਾਰੇ ਫ਼ੈਸਲਾ ਲੈਣਾ ਹੈ ਇਸ ਕਰਕੇ ਉਹ ਆਪਣੀ ਇਸ ਜ਼ਿੰਮੇਵਾਰੀ ਤੋਂ ਮੁਕਤ ਹੋਣਾ ਚਾਹੁੰਦੇ ਹਨ। ਦਸ ਦਈਏ ਪ੍ਰਸ਼ਾਂਤ ਕਿਸ਼ੋਰ ਕੋਲ ਪੰਜਾਬ ਵਿੱਚ ਕੈਬਨਿਟ ਮੰਤਰੀ ਦਾ ਦਰਜਾ ਸੀ। ਉਨ੍ਹਾਂ ਨੇ ਇਸ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਸੂਚਿਤ ਕਰ ਦਿੱਤਾ ਹੈ।

ਆਪਣੇ ਪੱਤਰ ਵਿੱਚ ਪ੍ਰਸ਼ਾਂਤ ਕਿਸ਼ੋਰ ਨੇ ਲਿਖਿਆ, “ਜਿਵੇਂ ਕਿ ਤੁਸੀਂ ਜਾਣਦੇ ਹੋ, ਜਨਤਕ ਜੀਵਨ ਵਿੱਚ ਸਰਗਰਮ ਭੂਮਿਕਾ ਤੋਂ ਅਸਥਾਈ ਛੁੱਟੀ ਲੈਣ ਦੇ ਮੇਰੇ ਫੈਸਲੇ ਦੇ ਮੱਦੇਨਜ਼ਰ, ਮੈਂ ਤੁਹਾਡੇ ਪ੍ਰਮੁੱਖ ਸਲਾਹਕਾਰ ਵਜੋਂ ਜ਼ਿੰਮੇਵਾਰੀਆਂ ਨੂੰ ਸੰਭਾਲਣ ਦੇ ਯੋਗ ਨਹੀਂ ਹਾਂ। ਕਿਉਂਕਿ ਮੈਂ ਅਜੇ ਆਪਣੇ ਭਵਿੱਖ ਦੇ ਕੰਮ ਬਾਰੇ ਫੈਸਲਾ ਨਹੀਂ ਕੀਤਾ ਹੈ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਕਿਰਪਾ ਕਰਕੇ ਮੈਨੂੰ ਇਸ ਜ਼ਿੰਮੇਵਾਰੀ ਤੋਂ ਮੁਕਤ ਕੀਤਾ ਜਾਵੇ। ਮੈਂ ਇਸ ਅਹੁਦੇ ਲਈ ਮੇਰੇ ਬਾਰੇ ਵਿਚਾਰ ਕਰਨ ਲਈ ਤੁਹਾਡਾ ਧੰਨਵਾਦ ਕਰਦਾ ਹਾਂਕੀਤਾ ਜਾਵੇ। ”

ਸੂਤਰਾਂ ਨੇ ਕਿਹਾ ਕਿ ਭਾਵੇਂ ਪ੍ਰਸ਼ਾਂਤ ਕਿਸ਼ੋਰ ਨੂੰ ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਵਜੋਂ ਤਾਜਪੋਸ਼ੀ ਦਿੱਤੀ ਗਈ ਸੀ, ਪਰ ਉਨ੍ਹਾਂ ਨੇ ਕਦੇ ਵੀ ਅਹੁਦਾ ਨਹੀਂ ਸੰਭਾਲਿਆ।ਦੱਸ ਦਈਏ ਕਿ ਅਮਰਿੰਦਰ ਸਿੰਘ ਨੇ 2022 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਸ਼ਾਂਤ ਕਿਸ਼ੋਰ ਨੂੰ ਇਹ ਅਹੁਦਾ ਦਿੱਤਾ ਸੀ।

Share this Article
Leave a comment