ਚੋਣਾਂ-2022: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਪੰਜਾਬ ਲੋਕ ਹਿੱਤ ਪਾਰਟੀ ਨਾਲ ਕੀਤਾ ਗਠਜੋੜ

TeamGlobalPunjab
1 Min Read

ਚੰਡੀਗੜ੍ਹ: ਅੱਜ ਪੰਜਾਬ ਦੀ ਸਿਆਸਤ ਨੇ ਉਸ ਵੇਲੇ ਵੱਡੀ ਕਰਵੱਟ ਲਈ ਜਦ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਲੋਕ ਹਿੱਤ ਪਾਰਟੀ  ਨਾਲ ਮਿਲ ਕੇ ਤੀਜੇ ਚੋਣ ਗਠਜੋੜ ਵਿੱਚ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।

Elections 2022: Shiromani Akali Dal Sanyukat forms alliance with Punjab Lok Hit Party

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ  ਕਿਹਾ ਕਿ ਇਸ ਵੇਲੇ ਪੰਜਾਬ ਦੇ ਲੋਕ ਕਾਂਗਰਸ ਭਾਜਪਾ ਬਾਦਲ ਦਲ ਤੋਂ ਬਹੱਦ ਪ੍ਰੇਸ਼ਾਨ ਤੇ ਨਿਰਾਸ਼ ਹਨ। ਪੰਜਾਬ ਅਤੇ ਦੇਸ਼ ਦਾ ਕਿਸਾਨ ਪਿਛਲੇ ਇਕ ਸਾਲ ਤੋਂ ਸੜਕਾਂ ‘ਤੇ ਬੈਠ ਕੇ ਤਿੰਨ ਕਾਲੇ ਖੇਤੀ ਕਨੂੰਨ ਰੱਦ ਕਰਵਾਉਣ ਲਈ ਅੰਦੋਲਨ ਕਰ ਰਿਹਾ ਹੈ ਪਰ ਕੇਂਦਰ ਸਰਕਾਰ ਦਾ ਅੜੀਅਲ ਰਵੱਈਆ ਬੇਹੱਦ ਦੁੱਖਦਾਈ ਹੈ।

- Advertisement -

Elections 2022: Shiromani Akali Dal Sanyukat forms alliance with Punjab Lok Hit Party

ਢੀਂਡਸਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਨੇ ਗਠਜੋੜ ਕੀਤਾ ਹੈ ਅਤੇ ਉਹ ਪੰਜਾਬ ਲੋਕ ਹਿੱਤ ਪਾਰਟੀ ਦੇ ਪ੍ਰਧਾਨ ਮਲਕੀਤ ਸਿੰਘ ਬੀਰਮੀ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਚੰਡੀਗੜ੍ਹ ਪੁਲਿਸ ਵਲੋਂ ਖਹਿਰਾ ਨਾਲ ਕੀਤਾ ਗਿਆ ਵਤੀਰਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸਿੱਖੀ ਦੇ ਚਿੰਨ੍ਹ ਨੂੰ ਉਤਾਰਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਹੈ। ਢੀਂਡਸਾ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਕਿਸੇ ਤਰ੍ਹਾਂ ਦੀ ਕੋਈ ਮੀਟਿੰਗ ਜਾਂ ਗੱਲਬਾਤ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਹਮਖਿਆਲੀ ਪਾਰਟੀਆਂ ਨੂੰ ਨਾਲ ਲੈ ਕੇ ਚੱਲਣਾ ਚਾਹੁੰਦੇ ਹਨ।

Share this Article
Leave a comment