ਚੰਡੀਗੜ੍ਹ : ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ 4 ਮਾਰਚ ਨੂੰ ਹੋਵੇਗੀ। ਇਸ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਤੋਂ ਪਹਿਲਾਂ ਅੱਜ ਸਵੇਰੇ 10 ਵਜੇ ਹੋਣ ਵਾਲੀ ਚੋਣ ਵੀ ਮੁਲਤਵੀ ਕਰ ਦਿੱਤੀ ਗਈ। ਇਸ ਦੀ ਸਾਰੀ ਪ੍ਰਕਿਰਿਆ ਕੱਲ੍ਹ 28 ਅਤੇ 29 ਫਰਵਰੀ ਨੂੰ ਪੂਰੀ ਕਰ ਲਈ ਜਾਵੇਗੀ। ਇਸ ਦੇ ਨਾਲ ਹੀ ਨਵੇਂ ਬਣੇ ਮੇਅਰ ਕੁਲਦੀਪ ਕੁਮਾਰ ਵੀ ਕੱਲ੍ਹ ਸਵੇਰੇ 10 ਵਜੇ ਆਪਣਾ ਅਹੁਦਾ ਸੰਭਾਲਣਗੇ।
ਉੱਧਰ, ਸੁਣਵਾਈ ਦੌਰਾਨ ਅਦਾਲਤ ਨੇ ਪੁੱਛਿਆ ਕਿ ਚੋਣ ਕਰਵਾਉਣ ਲਈ ਰਿਟਰਨਿੰਗ ਅਧਿਕਾਰੀ ਕਿਉਂ ਨਹੀਂ ਪਹੁੰਚੇ। ਜਿਸਦੇ ਜਵਾਬ ਵਿੱਚ ਨਵੇਂ ਮੇਅਰ ਬਣੇ ਕੁਲਦੀਪ ਕੁਮਾਰ ਨੇ ਅਦਾਲਤ ‘ਚ ਦੱਸਿਆ ਕਿ ਹਾਲੇ ਤੱਕ ਉਨ੍ਹਾਂ ਨੂੰ ਅਧਿਕਾਰਿਕ ਤੌਰ ਤੇ ਮੇਅਰ ਦੀ ਸੀਟ ਨਹੀਂ ਬਿਠਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਵਿੱਚ 30 ਜਨਵਰੀ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਹੋਈਆਂ ਸਨ। ਇਸ ਵਿੱਚ ਭਾਜਪਾ ਦੇ ਮੇਅਰ ਉਮੀਦਵਾਰ ਮਨੋਜ ਸੋਨਕਰ ਨੂੰ 16 ਵੋਟਾਂ ਮਿਲੀਆਂ ਸਵ। ਜਦੋਂ ਕਿ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ 12 ਵੋਟਾਂ ਮਿਲੀਆਂ। ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੇ 8 ਵੋਟਾਂ ਨੂੰ ਅਯੋਗ ਕਰਾਰ ਦਿੱਤਾ ਸੀ। ਇਸ ਮਾਮਲੇ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।