ਚੰਡੀਗੜ੍ਹ ਵਾਸੀਆਂ ਨੂੰ ਬਿਜਲੀ ਦਾ ਵੱਡਾ ਝਟਕਾ ! 1 ਅਗਸਤ ਤੋਂ ਵਧਣਗੀਆਂ ਕੀਮਤਾਂ

Global Team
2 Min Read

ਚੰਡੀਗੜ੍ਹ : ਚੰਡੀਗੜ੍ਹ ਦੇ ਲੋਕਾਂ ਨੂੰ ਬਿਜਲੀ ਦੀਆਂ ਕੀਮਤਾਂ ਦਾ ਝਟਕਾ ਲੱਗਣ ਵਾਲਾ ਹੈ। 1 ਅਗਸਤ ਤੋਂ ਬਿਜਲੀ ਦੀਆਂ ਕੀਮਤਾਂ ਵਧਣ ਜਾ ਰਹੀਆਂ ਹਨ। ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿਭਾਗ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਸਾਂਝੇ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਬਿਜਲੀ ਦੀਆਂ ਕੀਮਤਾਂ ਨੂੰ ਦੋ ਸਲੈਬਾਂ ‘ਚ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਬਿਜਲੀ ਵੱਧ ਤੋਂ ਵੱਧ 16 ਫੀਸਦੀ ਮਹਿੰਗੀ ਹੋ ਜਾਵੇਗੀ। ਘਰੇਲੂ ਬਿਜਲੀ ਦੇ ਬਿੱਲਾਂ ‘ਤੇ ਸਥਿਰ ਚਾਰਜ ਸਿੱਧੇ ਤੌਰ ‘ਤੇ ਦੁੱਗਣਾ ਹੋ ਜਾਵੇਗਾ। ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿਭਾਗ ਵੱਲੋਂ ਸ਼ਹਿਰ ਵਿੱਚ ਬਿਜਲੀ ਸਪਲਾਈ ਕੀਤੀ ਜਾਂਦੀ ਹੈ ਪਰ ਬਿਜਲੀ ਦੀਆਂ ਕੀਮਤਾਂ ਵਧਣ ਜਾਂ ਘਟਣ ਦਾ ਫੈਸਲਾ ਜੇ.ਈ.ਆਰ.ਸੀ. ਤਹਿਤ ਕਰਦਾ ਹੈ।

ਇਸ ਵਾਰ ਇੰਜਨੀਅਰਿੰਗ ਵਿਭਾਗ ਨੇ ਘਰੇਲੂ ਬਿਜਲੀ ਦੀਆਂ ਕੀਮਤਾਂ ਵਿੱਚ 23.35 ਫੀਸਦੀ ਵਾਧਾ ਕਰਨ ਦੀ ਤਜਵੀਜ਼ ਰੱਖੀ ਸੀ ਪਰ ਜਨਤਕ ਸੁਣਵਾਈ ਦੌਰਾਨ ਲੋਕਾਂ ਨੇ ਕੀਮਤਾਂ ਵਿਚ ਵਾਧੇ ਦਾ ਸਖ਼ਤ ਵਿਰੋਧ ਕੀਤਾ। ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਆਪਸ ਵਿਚ ਭਿੜ ਗਏ। ਕਾਫੀ ਬਹਿਸ ਹੋਈ। ਇਥੋਂ ਤੱਕ ਕਿ ਪੁਲਿਸ ਵੀ ਬੁਲਾਉਣੀ ਪਈ। ਜੇਈਆਰਸੀ ਨੇ ਸੁਣਵਾਈ ਅੱਧ ਵਿਚਾਲੇ ਰੋਕ ਦਿੱਤੀ ਸੀ। ਮੰਨਿਆ ਜਾ ਰਿਹਾ ਸੀ ਕਿ ਬਿਜਲੀ ਦੀਆਂ ਕੀਮਤਾਂ ਨਹੀਂ ਵਧਣਗੀਆਂ ਪਰ ਜੇਈਆਰਸੀ ਨੇ ਲੋਕਾਂ ਨੂੰ ਝਟਕਾ ਦਿੰਦਿਆਂ ਬਿਜਲੀ ਦੀਆਂ ਕੀਮਤਾਂ 23.35 ਫੀਸਦੀ ਦੀ ਬਜਾਏ 16 ਫੀਸਦੀ ਵਧਾਉਣ ਨੂੰ ਮਨਜ਼ੂਰੀ ਦਿੱਤੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment