ਦੋ ਦਿਨਾਂ ਲਈ ਬੰਦ ਹੋ ਸਕਦੀ ਹੈ ਤੁਹਾਡੇ ਘਰ ਦੀ ਬਿਜਲੀ, ਮੁਲਾਜ਼ਮਾਂ ਨੇ ਕੀਤਾ ਹੜਤਾਲ ਦਾ ਐਲਾਨ

TeamGlobalPunjab
3 Min Read

ਨਵੀਂ ਦਿੱਲੀ- ਕੇਂਦਰ ਸਰਕਾਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਦੇਸ਼ ਭਰ ਦੇ ਬਿਜਲੀ ਕਾਮਿਆਂ ਨੇ ਹੜਤਾਲ ਦਾ ਐਲਾਨ ਕੀਤਾ ਹੈ। ਸਾਰੇ ਬਿਜਲੀ ਕਰਮਚਾਰੀ 28 ਅਤੇ 29 ਮਾਰਚ ਨੂੰ ਹੜਤਾਲ ‘ਤੇ ਜਾਣਗੇ। ਇਹ ਮਹੱਤਵਪੂਰਨ ਫੈਸਲਾ ਬਿਜਲੀ ਕਰਮਚਾਰੀਆਂ ਅਤੇ ਇੰਜੀਨੀਅਰਾਂ ਦੀ ਰਾਸ਼ਟਰੀ ਤਾਲਮੇਲ ਕਮੇਟੀ (NCCOEEE) ਦੀ ਬੁੱਧਵਾਰ ਨੂੰ ਹੋਈ ਮੀਟਿੰਗ ਵਿੱਚ ਲਿਆ ਗਿਆ। ਦੇਸ਼ ਭਰ ਦੀਆਂ ਮਜ਼ਦੂਰ ਜਥੇਬੰਦੀਆਂ ਦੇ ਸੱਦੇ ’ਤੇ ਇਸ 2 ਰੋਜ਼ਾ ਦੇਸ਼ ਵਿਆਪੀ ਹੜਤਾਲ ਵਿੱਚ ਸਾਰੇ ਰਾਜਾਂ ਦੇ ਬਿਜਲੀ ਕਾਮੇ ਵੀ ਹਿੱਸਾ ਲੈਣਗੇ।

ਆਲ ਇੰਡੀਆ ਪਾਵਰ ਇੰਜਨੀਅਰਜ਼ ਫੈਡਰੇਸ਼ਨ ਦੇ ਪ੍ਰਧਾਨ ਸ਼ੈਲੇਂਦਰ ਦੂਬੇ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨਿੱਜੀਕਰਨ ਦੀ ਨੀਤੀ ਦੇ ਵਿਰੋਧ ਵਿੱਚ ਸਾਰੇ ਰਾਜਾਂ ਦੇ ਬਿਜਲੀ ਮੁਲਾਜ਼ਮ ਵੀ ਹੜਤਾਲ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਨੇ ਕਿਹਾ ਕਿ ਬਿਜਲੀ ਮੁਲਾਜ਼ਮਾਂ ਅਤੇ ਇੰਜੀਨੀਅਰਾਂ ਦੀਆਂ ਮੁੱਖ ਮੰਗਾਂ ਹਨ ਕਿ ਬਿਜਲੀ (ਸੋਧ) ਬਿੱਲ 2021 ਵਾਪਸ ਲਿਆ ਜਾਵੇ, ਹਰ ਤਰ੍ਹਾਂ ਦੇ ਨਿੱਜੀਕਰਨ ਦੀ ਪ੍ਰਕਿਰਿਆ ਬੰਦ ਕੀਤੀ ਜਾਵੇ।

ਨਾਲ ਹੀ ਕੇਂਦਰ ਸ਼ਾਸਤ ਪ੍ਰਦੇਸ਼ਾਂ, ਖਾਸ ਕਰਕੇ ਮੁਨਾਫਾ ਕਮਾਉਣ ਵਾਲੇ ਚੰਡੀਗੜ੍ਹ, ਦਾਦਰਾ ਨਗਰ ਹਵੇਲੀ, ਦਮਨ ਦੀਵ ਅਤੇ ਪੁਡੂਚੇਰੀ ਵਿੱਚ ਬਿਜਲੀ ਦੇ ਨਿੱਜੀਕਰਨ ਦੇ ਫੈਸਲੇ ਨੂੰ ਰੱਦ ਕੀਤਾ ਜਾਵੇ ਅਤੇ ਬਿਜਲੀ ਬੋਰਡਾਂ ਦੇ ਭੰਗ ਹੋਣ ਤੋਂ ਬਾਅਦ ਨਿਯੁਕਤ ਕੀਤੇ ਗਏ ਸਾਰੇ ਬਿਜਲੀ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਦੇ ਘੇਰੇ ਵਿੱਚ ਲਿਆਂਦਾ ਜਾਵੇ।

ਦੂਬੇ ਨੇ ਕਿਹਾ ਕਿ ਇਸ ਤੋਂ ਇਲਾਵਾ ਬਿਜਲੀ ਕਾਮਿਆਂ ਦੀ ਇਹ ਵੀ ਮੰਗ ਹੈ ਕਿ ਰਾਜਾਂ ਦੀਆਂ ਸਾਰੀਆਂ ਬਿਜਲੀ ਕੰਪਨੀਆਂ ਦਾ ਏਕੀਕਰਣ ਕਰਕੇ ਕੇਰਲਾ ਦੀ ਕੇ.ਐਸ.ਈ.ਬੀ. ਲਿਮਟਿਡ ਅਤੇ ਹਿਮਾਚਲ ਪ੍ਰਦੇਸ਼ ਦੀ ਐਚ.ਪੀ.ਐਸ.ਈ.ਬੀ. ਲਿਮਟਿਡ ਵਾਂਗ ਐਸ.ਈ.ਬੀ. ਲਿਮਟਿਡ ਦਾ ਗਠਨ ਕੀਤਾ ਜਾਵੇ, ਤੇ ਰੈਗੂਲਰ ਭਰਤੀ ਕੀਤੀ ਜਾਵੇ। ਰੈਗੂਲਰ ਅਸਾਮੀਆਂ ਅਤੇ ਸਾਰੇ ਠੇਕੇ ਤੇ ਕਰਮਚਾਰੀਆਂ ਨੂੰ ਤੇਲੰਗਾਨਾ ਸਰਕਾਰ ਦੀ ਤਰਜ਼ ‘ਤੇ ਰੈਗੂਲਰ ਕੀਤਾ ਜਾਵੇ।

- Advertisement -

ਸਟੇਟ ਬੈਂਕ ਆਫ ਇੰਡੀਆ (ਐਸਬੀਆਈ) ਦੇ ਕਰਮਚਾਰੀ ਵੀ 28 ਤੋਂ 29 ਮਾਰਚ ਦੀ ਹੜਤਾਲ ਵਿੱਚ ਸ਼ਾਮਲ ਹੋਣਗੇ। ਵੱਖ-ਵੱਖ ਬੈਂਕਾਂ ਦੀਆਂ ਮੁਲਾਜ਼ਮ ਯੂਨੀਅਨਾਂ ਨੇ 28-29 ਮਾਰਚ ਨੂੰ ਦੋ ਰੋਜ਼ਾ ਹੜਤਾਲ ਦਾ ਸੱਦਾ ਦਿੱਤਾ ਹੈ। ਇਸ ਦੇ ਨਾਲ ਬੈਂਕ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਇਹ ਹੜਤਾਲ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਅਤੇ ਬੈਂਕ ਕਾਨੂੰਨ ਸੋਧ ਬਿੱਲ 2021 ਦੇ ਵਿਰੋਧ ਵਿੱਚ ਬੁਲਾਈ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment